ਚੰਡੀਗੜ੍ਹ, 11 ਅਗਸਤ 2025 : ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੇ ਤਹਿਤ ਇੱਕ ਹੋਰ ਵੱਡਾ ਉਪਰਾਲਾ ਕੀਤਾ ਹੈ। ਅੱਜ ਸੰਗਰੂਰ ਦੇ ਵਸਨੀਕਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ ਮਿਲੇਗਾ।
ਸੰਗਰੂਰ ਵਿੱਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਵਿਖੇ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। ਇਹ ਸਕੂਲ 3.40 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ, ਜਿਸ ਨੂੰ ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਉਪਰਾਲਾ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਕੀਤਾ ਗਿਆ ਹੈ।