ਜਲੰਧਰ, 12 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਰੈੱਡ ਕਰਾਸ ਦੇ ਸਹਿਯੋਗ ਨਾਲ ਇਕ ਸੱਤ ਮੈਂਬਰੀ ਮਹਿਲਾ ਬਾਈਕਰ ਸਮੂਹ ‘ਪੰਜ-ਆਬ ਰਾਈਡਰਜ਼’ ਵੱਲੋਂ ਇੱਕ ਵਿਲੱਖਣ ‘ਰਾਈਡ ਫਾਰ ਪੀਸ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਮਹਿਲਾ ਬਾਈਕ ਸਵਾਰਾਂ ਵੱਲੋਂ ਸਵੇਰੇ 6 ਵਜੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਉਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਅਟਾਰੀ, ਹੁਸੈਨੀਵਾਲਾ, ਫਾਜ਼ਿਲਕਾ, ਸ਼੍ਰੀ ਗੰਗਾਨਗਰ, ਬੀਕਾਨੇਰ, ਪੋਖਰਣ, ਜੈਸਲਮੇਰ ਅਤੇ ਲੌਂਗੇਵਾਲਾ ਨੂੰ ਕਵਰ ਕੀਤਾ ਜਾਵੇਗਾ। ਮਹਿਲਾ ਬਾਈਕ ਸਵਾਰਾਂ ਨੇ ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਨਮਾਨ ਅਤੇ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੇ ਮੱਦੇਨਜ਼ਰ ਦੇਸ਼ ਭਗਤੀ, ਸ਼ਾਂਤੀ ਅਤੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਫੈਲਾਉਣ ਲਈ ਹੱਥ ਵਿੱਚ ਤਿਰੰਗਾ ਫੜਿਆ ਹੋਇਆ ਸੀ। ਮੀਂਹ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਮਹਿਲਾ ਬਾਈਕਰਾਂ ਨੇ ਇਸ ਨੇਕ ਕੰਮ ਲਈ ਆਪਣੀ ਯਾਤਰਾ ਸ਼ੁਰੂ ਕੀਤੀ।
ਡਾ. ਅਗਰਵਾਲ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਮਾਜਿਕ ਜਾਗਰੂਕਤਾ ਅਤੇ ਮਹਿਲਾ ਸਸ਼ਕਤੀਕਰਨ ਦਾ ਇੱਕ ਸ਼ਕਤੀਸ਼ਾਲੀ ਸੁਮੇਲ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਿਰੰਤਰ ਜਾਗਰੂਕਤਾ ਅਤੇ ਕਾਰਵਾਈ ਰਾਹੀਂ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਤੋਂ ਨੌਜਵਾਨਾਂ ਨੂੰ ਸੰਦੇਸ਼ ਮਿਲੇਗਾ ਕਿ ਜ਼ਿੰਦਗੀ ਨਸ਼ੇ ਤੋਂ ਦੂਰ ਰਹਿਕੇ ਇਕ ਟੀਚਾ ਮਿੱਥ ਕੇ ਹਿੰਮਤ ਨਾਲ ਜਿਊਣ ਦਾ ਨਾਮ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਮਿਸ਼ਨ ਦੀ ਅਗਵਾਈ ਲਈ ਮਹਿਲਾ ਬਾਈਕਰਜ਼ ਵਲੋਂ ਕੀਤੀ ਜਾ ਰਹੀ ਪਹਿਲਕਦਮੀ ਸਰਕਾਰ ਦੇ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਦੇ ਦ੍ਰਿੜ ਸੰਕਲਪ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਔਰਤਾਂ ਕਿਸੇ ਵੀ ਮੁਹਿੰਮ ਦੀ ਅਗਵਾਈ ਕਰਦੀਆਂ ਹਨ, ਤਾਂ ਸੁਨੇਹਾ ਹੋਰ ਮਜ਼ਬੂਤ ਅਤੇ ਸੁਚਾਰੂ ਢੰਗ ਨਾਲ ਜਨਤਾ ਤੱਕ ਪਹੁੰਚਦਾ ਹੈ।
ਪੰਜ-ਆਬ ਰਾਈਡਰਜ਼ ਦੀ ਸੰਸਥਾਪਕ ਅੰਬਿਕਾ ਸੋਨੀਆ ਨੇ ਕਿਹਾ ਕਿ ਇਹ ਰਾਈਡ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਸੈਨਿਕਾਂ ਅਤੇ ਇੱਕ ਸ਼ਾਂਤਮਈ, ਸੁਰੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਦੀ ਉਮੀਦ ਨੂੰ ਸਮਰਪਿਤ ਹੈ। ਇਸ ਮੌਕੇ ਵੱਡੀ ਗਿਣਤੀ ਨਿਵਾਸੀ ਬਾਈਕਰਾਂ ਦੀ ਹੌਸਲਾ ਅਫਜ਼ਾਈ ਲਈ ਮੌਕੇ ’ਤੇ ਮੌਜੂਦ ਸਨ।
Trending
- ਭਾਰਤ ਦੇ ਵਿਕਾਸ ਵਿੱਚ ਅਡਾਨੀ ਗਰੁੱਪ ਦੀ ਭੂਮਿਕਾ ਦੀ ਗੁਪਤਾ ਨੇ ਕੀਤੀ ਸ਼ਲਾਘਾ
- ਮੁੱਖ ਮੰਤਰੀ ਮਾਨ ਨੇ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਤਾਨਾਸ਼ਾਹੀ
- ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ
- ਨੌਜਵਾਨਾਂ ਦੇ ਸਰਵਪੱਖੀ ਵਿਕਾਸ ‘ਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ – ਸੰਜੀਵ ਅਰੋੜਾ
- ਜਿੰਨ੍ਹਾਂ ਅਭਾਗੀਆਂ ਕਰੂਬਲਾਂ ਦੇ ਹੱਥੋਂ ਛੁੱਟੀ ਬਾਬੁਲ ਦੀ ਉਂਗਲੀ
- ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ
- ਫੇਸਬੁੱਕ ਤੇ ਪੋਸਟ ਪਾ ਕੇ ਗੈਂਗਸਟਰ ਜੱਗਾ ਫੁੱਕੀਵਾਲ ਨੇ ਲਈ ਹਮਲੇ ਦੀ ਜਿੰਮੇਵਾਰੀ
- *ਨੌਜਵਾਨਾਂ ਦੇ ਸਰਵਪੱਖੀ ਵਿਕਾਸ ‘ਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ – ਸੰਜੀਵ ਅਰੋੜਾ


