ਦਾਖਾ/ਲੁਧਿਆਣਾ, 12 ਅਗਸਤ (000) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜਿਸਟ੍ਰੇਸ਼ਨ ਅਫਸਰ 068 ਦਾਖਾ-ਕਮ-ਉਪ-ਮੰਡਲ ਮੈਜਿਸਟ੍ਰੇਟ, ਲੁਧਿਆਣਾ (ਪੱਛਮੀ) ਦੀ ਪ੍ਰਧਾਨਗੀ ਹੇਠ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਧਾਨ ਸਭਾ ਚੋਣ ਹਲਕਾ-068 ਦਾਖਾ ਵਿੱਚ ਵੋਟਰ ਸੂਚੀ, ਚੋਣਾਂ ਦਾ ਕੰਡਕਟ, ਬੀ.ਐਲ.ਏ-1 ਅਤੇ ਬੀ.ਐਲ.ਏ-2 ਦੀ ਨਿਯੁਕਤੀ, ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਹੋਰ ਮੁੱਦਿਆਂ ਬਾਰੇ ਜਾਣੂੰ ਕਰਵਾਇਆ ਗਿਆ।
ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੇ ਦੱਸਿਆ ਕਿ ਉਕਤ ਤਬਦੀਲ਼ੀਆਂ ਸਬੰਧੀ ਮੀਟਿੰਗ ਦੋਰਾਨ ਹਾਜ਼ਰ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਵੱਲੋ ਸਹਿਮਤੀ ਪ੍ਰਗਟਾਈ ਗਈ. ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਜਲਦ ਹੀ ਬੀ.ਐਲ.ਏ-1 ਅਤੇ ਬੀ.ਐਲ.ਏ-2 ਦੀ ਨਿਯੁਕਤੀ ਕਰ ਦਿੱਤੀ ਜਾਵੇਗੀ ਅਤੇ ਜੇਕਰ ਭਵਿੱਖ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਸਾਹਮਣੇ ਆਉਂਦੀ ਹੈ ਤਾਂ ਚੋਣਕਾਰ ਰਜਿਸਟ੍ਰੇਸ਼ਨ ਅਫਸਰ 068 ਦਾਖਾ ਨੂੰ ਜਾਣੂੰ ਕਰਵਾ ਦਿੱਤਾ ਜਾਵੇਗਾ।