ਲੁਧਿਆਣਾ, 19 ਅਗਸਤ (000) – ਪ੍ਰਸ਼ਾਸ਼ਨ ਵੱਲੋਂ ਜਨਰਲ ਡਿਊਟੀ ਅਸਿਸਟੈਂਟ ਦੀ ਟ੍ਰੇਨਿੰਗ ਲੈ ਚੁੱਕੇ ਬੱਚਿਆਂ ਨੂੰ ਰੋਜ਼ਗਾਰ ਦਾ ਮੌਕਾ ਦਿੰਦਿਆਂ ਨਿਯੁਕਤੀ ਪੱਤਰ ਵੰਡੇ ਗਏ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਚੱਲ ਰਹੀ ਪੰਜਾਬ ਹੁਨਰ ਵਿਕਾਸ ਮਿਸ਼ਨ ਸਕੀਮ ਤਹਿਤ ਦੀਨ ਦਿਆਲ ਉਪਾਧਿਆਏ-ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ-ਕੇ.ਵਾਈ.) ਅਧੀਨ ਚੱਲ ਰਹੇ ਸਕਿੱਲ ਸੈਂਟਰ ਆਈ.ਆਈ.ਏ.ਈ.ਐਜੂਕੇਸ਼ਨਲ ਸੁਸਾਇਟੀ, ਦੁੱਗਰੀ ਵਿਖੇ ਜਨਰਲ ਡਿਊਟੀ ਅਸਿਸਟੈਂਟ ਦੀ ਟ੍ਰੇਨਿੰਗ ਲੈ ਚੁੱਕੇ ਬੱਚਿਆਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ ਬੈਂਸ ਵੱਲੋਂ ਨਿਯੂਕਤੀ ਪੱਤਰ ਸਪੁਰਦ ਕਰਦਿਆਂ, ਬੱਚਿਆਂ ਨੂੰ ਮਿਹਨਤ ਕਰਕੇ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਇਸ ਦੋਰਾਨ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਦੇ ਜਿਲਾ ਪ੍ਰੋਗਰਾਮ ਮੇਨੈਜਰ ਗੁਰਪ੍ਰੀਤ ਸਿੰਘ, ਪ੍ਰਿੰਸ ਕੁਮਾਰ ਮੇਨੈਜਰ (ਟੀ.ਪੀ) ਅਤੇ ਆਈ.ਆਈ.ਏ.ਈ.ਐਜੂਕੇਸ਼ਨਲ ਸੁਸਾਇਟੀ, ਦੁੱਗਰੀ ਸਕਿੱਲ ਸੈਂਟਰ ਹੈਡ ਕਰਨਦੀਪ ਸਿੰਘ ਵੀ ਮੌਜੂਦ ਸਨ।
Trending
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ
- 16 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ, 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਨਾ ਖਰੀਦਣ ਦੇ ਨਿਰਦੇਸ਼
- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ