ਲੁਧਿਆਣਾ, 21 ਅਗਸਤ (000) – ‘ਜੀਵਨਜੋਤ ਪ੍ਰੋਜੈਕਟ- ਸੇਵ ਦ ਚਾਇਲਡਹੁੱਡ’ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਸਥਾਨਕ ਵਰਧਮਾਨ ਚੌਂਕ ਵਿਖੇ ਜਾਗਰੂਕਤਾ ਅਭਿਆਨ ਚਲਾਇਆ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ, ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵਰਧਮਾਨ ਚੌਂਕ, ਲੁਧਿਆਣਾ ਵਿਖੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਛੋਟੇ ਬੱਚਿਆਂ ਨੂੰ ਇਕੱਲਾ ਨਾ ਛੱਡਿਆ ਜਾਵੇ।
ਉਨ੍ਹਾਂ ਵੱਖ-ਵੱਖ ਥਾਵਾਂ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ ਸੜਕਾਂ ਕੰਢੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਬਾਲ ਮਜਦੂਰੀ ਅਤੇ ਬਾਲ ਭਿੱਖਿਆ ਤੋਂ ਰੋਕਣ ਵਿੱਚ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾਵੇ।ਇਸ ਤੋਂ ਇਲਾਵਾ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਦੁਕਾਨਾਂ ‘ਤੇ ਵੀ ਜਾਂਚ ਕੀਤੀ ਅਤੇ ਬਾਲ ਮਜ਼ਦੂਰੀ ਕਰਵਾਉਣ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਅਚਨਚੇਤ ਚੈਕਿੰਗ ਜਾਰੀ ਰਹੇਗੀ ਤਾਂ ਜੋ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ । ਟੀਮ ਵਿੱਚ ਜਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਨਾਲ ਸਨਦੀਪ ਸਿੰਘ (ਕੇਸ ਵਰਕਰ ਚਾਈਲਡ ਲਾਈਨ), ਸ਼ਿਲਪਾ ਪ੍ਰਭਾਕਰ (ਸਪੁਰਵਾਈਜਰ, ਚਾਈਲਡ ਲਾਈਨ), ਸਨਦੀਪ ਸਿੰਘ (ਬੀ.ਬੀ.ਏ), ਬਲਰਾਜ ਸਿੰਘ (ਸਿਖਿਆ ਵਿਭਾਗ) ਵੀ ਮੌਜੂਦ ਸਨ।