ਰੋਹਿਤ ਗੁਪਤਾ ਗੁਰਦਾਸਪੁਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰ ਇਕਬਾਲ ਸਿੰਘ ਮਾਹਲ ਵੱਲੋਂ ਅੱਜ ਆਪਣੇ ਸੈਲਰ ਤੇ ਵਰਕਰਾਂ ਦੀ ਇੱਕ ਮੀਟਿੰਗ ਰੱਖੀ ਗਈ ਸੀ। ਜੋ ਕਿ ਦੇਖਦੇ ਹੀ ਦੇਖਦੇ ਇੱਕ ਰੈਲੀ ਦਾ ਰੂਪ ਧਾਰਨ ਕਰ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਦਾ ਇਕੱਠ ਦੇਖਣ ਨੂੰ ਮਿਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਪੁੱਜੇ । ਇਸ ਮੀਟਿੰਗ ਦੇ ਦੌਰਾਨ ਮਹੱਲਾ ਵਾਲਮੀਕ ਦੇ ਸੁਖਵਿੰਦਰ ਸਿੰਘ ਨਾਹਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੂੰ ਛੱਡ ਸੰਦੀਪ ਕੁਮਾਰ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਜਿਨਾਂ ਨੂੰ ਸਰੋਪਾ ਪਾ ਕੇ ਬੱਬੇ ਹਾਲੀ ਵੱਲੋਂ ਅਕਾਲੀ ਦਲ ਵਿੱਚ ਆਉਣ ਲਈ ਜੀ ਆਇਆਂ ਕਿਹਾ। ਇਸ ਮੌਕੇ ਗੁਰ ਇਕਬਾਲ ਸਿੰਘ ਮਾਹਲ, ਸਾਬਕਾ ਨਗਰ ਕੌਂਸਲ ਪ੍ਰਧਾਨ ਜਰਨੈਲ ਸਿੰਘ ਮਾਹਲ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਆਏ ਮਹਿਮਾਨਾਂ ਨੂੰ ਸਰੋਪਾ ਦੇ ਕੇ ਧੰਨਵਾਦ ਕੀਤਾ ਗਿਆ। ਮਾਹਲ ਪਰਿਵਾਰ ਵੱਲੋਂ ਆਈ ਹੋਈ ਸੰਗਤ ਲਈ ਅਤੁੱਟ ਲੰਗਰ ਵੀ ਵਰਤਾਏ ਗਏ।
Trending
- ਭਾਰਤ ਦੇ ਵਿਕਾਸ ਵਿੱਚ ਅਡਾਨੀ ਗਰੁੱਪ ਦੀ ਭੂਮਿਕਾ ਦੀ ਗੁਪਤਾ ਨੇ ਕੀਤੀ ਸ਼ਲਾਘਾ
- ਮੁੱਖ ਮੰਤਰੀ ਮਾਨ ਨੇ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਤਾਨਾਸ਼ਾਹੀ
- ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ
- ਨੌਜਵਾਨਾਂ ਦੇ ਸਰਵਪੱਖੀ ਵਿਕਾਸ ‘ਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ – ਸੰਜੀਵ ਅਰੋੜਾ
- ਜਿੰਨ੍ਹਾਂ ਅਭਾਗੀਆਂ ਕਰੂਬਲਾਂ ਦੇ ਹੱਥੋਂ ਛੁੱਟੀ ਬਾਬੁਲ ਦੀ ਉਂਗਲੀ
- ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ
- ਫੇਸਬੁੱਕ ਤੇ ਪੋਸਟ ਪਾ ਕੇ ਗੈਂਗਸਟਰ ਜੱਗਾ ਫੁੱਕੀਵਾਲ ਨੇ ਲਈ ਹਮਲੇ ਦੀ ਜਿੰਮੇਵਾਰੀ
- *ਨੌਜਵਾਨਾਂ ਦੇ ਸਰਵਪੱਖੀ ਵਿਕਾਸ ‘ਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ – ਸੰਜੀਵ ਅਰੋੜਾ


