ਲੁਧਿਆਣਾ, 26 ਅਗਸਤ (000) – ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.), ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ) ਵਿੱਚ ਵੱਖ-ਵੱਖ ਟਰੇਡਾਂ ਦੇ ਦਾਖਲੇ ਸ਼ੁਰੂ ਹੋ ਚੁੱਕੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਦਾਖਲਾ ਲੈਣ ਦੀ ਆਖਰੀ ਮਿਤੀ 30 ਅਗਸਤ, 2025 ਨਿਰਧਾਰਿਤ ਕੀਤੀ ਗਈ ਹੈ। ਡਿਪਟੀ ਡਾਇਰੈਕਟਰ ਵੱਲੋਂ ਦਸਵੀਂ, ਬਾਰ੍ਹਵੀਂ ਪਾਸ ਕਰ ਚੁੱਕੇ ਪ੍ਰਾਰਥੀਆਂ ਨੂੰ ਕਿਹਾ ਕਿ ਆਪਣੇ ਹੁਨਰ ਵਿਕਾਸ ਅਤੇ ਭਵਿੱਖ ਵਿੱਚ ਨੌਕਰੀ ਪ੍ਰਾਪਤ ਕਰਨ ਦੇ ਯੋਗ ਹੋਣ ਲਈ, ਇਹ ਇੱਕ ਸੁਨਹਿਰੀ ਮੌਕਾ ਹੈ।
ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਵੱਲੋਂ ਯੋਗ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਿਤੀ 30-08-2025 ਤੋਂ ਪਹਿਲਾਂ ਆਪਣੀ ਪਸੰਦੀਦਾ ਟਰੇਡ ਲਈ ਆਈ.ਟੀ.ਆਈ. ਵਿੱਚ ਦਾਖਲਾ ਲੈ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਡੀ.ਬੀ.ਈ.ਈ. ਦਫਤਰ ਦੇ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।