ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਗਸਤ, 2025: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਉੱਘੇ ਕਾਮੇਡੀਅਨ ਡਾ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਧਰਮ ਪਤਨੀ ਪਰਮਦੀਪ ਭੱਲਾ, ਬੇਟੇ ਪੁਖਰਾਜ ਭੱਲਾ ਅਤੇ ਜਸਵਿੰਦਰ ਭੱਲਾ ਦੇ ਸਾਥੀ ਬਾਲ ਮੁਕੰਦ ਸ਼ਰਮਾ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੂਚਨਾ ਕਮਿਸ਼ਨਰ ਡਾ ਭੁਪਿੰਦਰ ਸਿੰਘ ਬਾਠ ਵੀ ਹਾਜ਼ਰ ਸਨ।ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਇਕੱਲਾ ਪਰਿਵਾਰ ਦਾ ਘਾਟਾ ਨਹੀਂ ਸਗੋਂ ਸਮੁੱਚੇ ਸਮਾਜ ਅਤੇ ਪੰਜਾਬੀਆਂ ਦਾ ਘਾਟਾ ਹੈ। ਜਸਵਿੰਦਰ ਭੱਲਾ ਨੇ ਵਿਅੰਗ ਦੇ ਆਪਣੇ ਖ਼ਾਸ ਅੰਦਾਜ਼ ਅਤੇ ਸ਼ੈਲੀ ਨਾਲ ਵਿਲੱਖਣ ਪਛਾਣ ਛੱਡੀ ਹੈ, ਜੋ ਛਣਕਾਟਾ ਕੈਸੇਟਾਂ ਤੋਂ ਲੈ ਕੇ ਪੰਜਾਬੀ ਫਿਲਮਾਂ ਰਾਹੀਂ ਸਭ ਦੇ ਹਰਮਨ ਪਿਆਰੇ ਕਲਾਕਾਰ ਸਨ। ਉਨ੍ਹਾਂ ਕਿਹਾ ਕਿ ਇਹ ਘਾਟਾ ਹਮੇਸ਼ਾ ਲਈ ਨਾ ਪੂਰਿਆ ਜਾਣ ਵਾਲਾ ਹੈ।
Trending
- ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ
- ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ
- ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ
- Bhagwant Mann ਹਸਪਤਾਲ ਤੋਂ ਡਿਸਚਾਰਜ
- SGPC ਵੱਲੋਂ ਕਰੋੜਾਂ ਰੁਪਏ ਦਾ ਐਲਾਨ,ਹੜ੍ਹ ਪੀੜਤਾਂ ਦੀ ਮਦਦ ਲਈ
- ਗ੍ਰਿਫ਼ਤਾਰ ਦੋਸ਼ੀ ਮਹਿਕਪ੍ਰੀਤ ਸਿੰਘ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਿੰਡੀਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
- ਸੋਨੀਆ ਗਾਂਧੀ ਨੂੰ ਰਾਹਤ, ਅਦਾਲਤ ਨੇ ਪਟੀਸ਼ਨ ਕੀਤੀ ਖਾਰਜ
- ਸਿਆਸਤ ਦੀ ਹਿੱਕ ਤੇ ਗੋਡਾ ਰੱਖ ਕੇ ਸ਼ੇਰਨੀ ਬਣੀ ਦਲਿਤ ਬੱਚੀ ਪੁਲਿਸ ਤੋਂ ਲੈਕੇ ਹਟੀ ਇਨਸਾਫ