ਦਿੜਬਾ ਮੰਡੀ, 31 ਅਗਸਤ ਅੱਜ ਹਲਕਾ ਦਿੜ੍ਹਬਾ ਦੇ ਪਿੰਡਾਂ ਲਦਾਲ, ਸੰਗਤਪੁਰਾ, ਡਸਕਾ, ਰੱਤਾ ਖੇੜਾ, ਫੁਲੇੜਾ ਅਤੇ ਹਰਿਆਊ ਵਿਖੇ ਘਰਾਂ ਅਤੇ ਖੇਤਾਂ ਦੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਅਫ਼ਸਰਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਨਿਰਦੇਸ਼ ਦਿੱਤੇ ਹਨ । ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਮੀਂਹ ਨਾਲ ਪ੍ਭਾਵਿਤ ਹੋਏ ਪਿੰਡਾਂ ਦਾ ਦੌਰਾ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਸ੍ ਹਰਪਾਲ ਸਿੰਘ ਚੀਮਾ ਨੇ ਕੀਤਾ। ਜਿੰਨਾ ਪਿੰਡਾਂ ਵਿੱਚ ਜਿਆਦਾ ਪਾਣੀ ਭਰ ਗਿਆ ਉੱਥੇ ਪਾਣੀ ਕੱਢਿਆ ਜਾ ਰਿਹਾ ਹੈ। ਜਿੰਨਾ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਜਾ ਲੋਕਾਂ ਦੇ ਘਰਾਂ ਦਾ ਨੁਕਸਾਨ ਹੋਇਆ ਉਨ੍ਹਾਂ ਨੂੰ ਪੰਜਾਬ ਸਰਕਾਰ ਗਿਰਦਵਾਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇਗਾ। ਇਹ ਕੰਮ ਸਾਡੇ ਅਧਿਕਾਰੀ ਕਰ ਰਹੇ ਹਨ।
ਉਨ੍ਹਾਂ ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਅਮਿ੍ਤਸਰ ਸਾਹਿਬ ਵਿਖੇ ਹੋਏ ਭਾਰੀ ਨੁਕਸਾਨ ਉਪਰ ਵੀ ਚਿੰਤਾ ਜਾਹਿਰ ਕੀਤੀ। ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਇਸ ਕੁਦਰਤੀ ਆਫਤੀ ਨੁਕਸਾਨ ਦੌਰਾਨ ਮੁਆਵਜ਼ਾ ਦੇਣ ਲਈ ਵੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਚਿੰਤਾਂ ਜਾਹਿਰ ਕੀਤੀ ਕਿ ਅੱਜ ਦੁਬਾਰਾ ਮੀਂਹ ਪੈਣ ਨਾਲ ਘੱਗਰ ਦਰਿਆ ਦਾ ਖਤਰਾ ਵੀ ਬਣਿਆ ਹੋਇਆ ਹੈ। ਜਿਸ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਹਰਕਤ ਵਿੱਚ ਹੈ। ਸਰਕਾਰੀ ਅਧਿਕਾਰੀਆਂ ਨੂੰ ਸਖਤ ਨਿਰਦੇਸ ਦਿੱਤੇ ਗਏ ਹਨ ਕਿ ਉਹ ਸਥਿਤੀ ਤੇ ਹਰ ਸਮੇਂ ਨਜਰ ਰੱਖਣਗੇ। ਚੀਮਾ ਨੇ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਸਭ ਨੂੰ ਇੱਕ ਦੂਜੇ ਦਾ ਸਹਿਯੋਗ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਇਸ ਵਕਤ ਚੌਕਸ ਰਹਿਣਾ ਦੀ ਵੀ ਅਪੀਲ ਕੀਤੀ ਹੈ। ਸਰਕਾਰ ਹਰ ਸਮੇਂ ਆਪਣੇ ਲੋਕਾਂ ਨਾਲ ਖੜੀ ਹੋ।।