ਡਿਪਟੀ ਕਮਿਸ਼ਨਰ ਵਲੋਂ ਜਲੰਧਰ ਜ਼ਿਲ੍ਹੇ ਦੇ ਸਮੂਹ ਕਾਲਜਾਂ ‘ਚ 1 ਸਤੰਬਰ ਨੂੰ ਛੁੱਟੀ ਦਾ ਐਲਾਨ
ਜਲੰਧਰ, 1 ਸਤੰਬਰ : ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਅੱਜ 1 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ ਦੀਆਂ ਕੁਝ ਥਾਵਾਂ ਉਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਰਕੇ ਆਵਾਜਾਈ ਅਤੇ ਪਬਲਿਕ ਹਿੱਤ ਨੂੰ ਦੇਖਦੇ ਹੋਏ ਇਹ ਛੁੱਟੀ ਕੀਤੀ ਗਈ ਹੈ।
ਪੰਜਾਬ ਦੇ ਸਮੂਹ ਸਕੂਲਾਂ ਵਿੱਚ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 3 ਸਤੰਬਰ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਜਾ ਚੁੱਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਿਛਲੇ 6 ਘੰਟੇ ਤੋਂ ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ ਦੀਆਂ ਕਈਆਂ ਥਾਵਾਂ ਉਤੇ ਪਾਣੀ ਇਕੱਠਾ ਹੋ ਗਿਆ ਹੈ ਅਤੇ ਕੁਝ ਥਾਵਾਂ ‘ਤੇ ਬਿਜਲੀ ਦੀ ਸਪਲਾਈ ਨੂੰ ਵੀ ਰੁਕਾਵਟ ਆਈ ਹੈ। ਆਪ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਹੋ ਗਈਆਂ ਹਨ ਅਤੇ ਜਲਦੀ ਹੀ ਸਥਿਤੀ ਆਮ ਵਾਂਗ ਕਰ ਦਿੱਤੀ ਜਾਵੇਗੀ। ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਹੈ ਜਾਂ ਕੋਈ ਐਮਰਜੈਂਸੀ ਹੈ ਤਾਂ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0181-2240064 ਉਤੇ ਫੋਨ ਕੀਤਾ ਜਾ ਸਕਦਾ ਹੈ, ਸਾਡੀਆਂ ਟੀਮਾਂ ਤੁਰੰਤ ਆਪ ਦੀ ਮਦਦ ਲਈ ਪਹੁੰਚ ਜਾਣਗੀਆਂ।