ਦਿੜਬਾ ਮੰਡੀ, 02 ਸਤੰਬਰ ਸਤਪਾਲ ਖਡਿਆਲਪੰਜਾਬ ਇੰਨੀ ਦਿਨੀਁ ਕੁਦਰਤੀ ਕਹਿਰ ਦੀ ਮਾਰ ਹੇਠ ਗੁਜਰ ਰਿਹਾ ਹੈ। ਅਜਿਹੇ ਵਿੱਚ ਜਿੱਥੇ ਸਮਾਜ ਦਾ ਹਰ ਵਰਗ ਪੀੜਤਾਂ ਦੀ ਮੱਦਦ ਕਰ ਰਿਹਾ ਹੈ। ਉੱਥੇ ਹੀ ਪੰਜਾਬ ਸਰਕਾਰ ਵੀ ਆਪਣੇ ਤੌਰ ਤੇ ਪੀੜਤਾਂ ਲਈ ਹਰ ਸੰਭਵ ਯਤਨ ਕਰ ਰਹੀ ਹੈ। ਜਿੱਥੇ ਮੁੱਖ ਮੰਤਰੀ ਸ੍ ਭਗਵੰਤ ਸਿੰਘ ਮਾਨ ਦਿਨ ਰਾਤ ਲੋਕਾਂ ਵਿੱਚ ਵਿਚਰ ਰਹੇ ਹਨ ਉੱਥੇ ਹੀ ਸਾਡੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਸ੍ ਹਰਪਾਲ ਸਿੰਘ ਚੀਮਾ ਵੀ ਪੂਰੇ ਪੰਜਾਬ ਵਿੱਚ ਜਾ ਕੇ ਹਾਲਾਤਾਂ ਦਾ ਜਾਇਜਾ ਲੈ ਰਹੇ ਹਨ। ਉਹ ਹੜਾਂ ਦੀ ਮਾਰ ਹੇਠ ਆਏ ਲੋਕਾਂ ਲਈ ਹਰ ਸੰਭਵ ਮੱਦਦ ਕਰਨ ਲਈ ਤਤਪਰ ਹਨ।
ਅੱਜ ਵਰਦੇ ਕਹਿਰ ਦੇ ਮੀਂਹ ਦੌਰਾਨ ਉਨ੍ਹਾਂ ਹੜ ਪ੍ਭਾਵਿਤ ਇਲਾਕੇ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਵਿੱਚ ਪਹੁੰਚ ਕੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪਾਣੀ ਦੀ ਮਾਰ ਨਾਲ ਪ੍ਰਭਾਵਿਤ ਹੋਏ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਹੌਂਸਲਾ ਦਿੱਤਾ ਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਹਮੇਸ਼ਾ ਉਹਨਾਂ ਦੇ ਨਾਲ ਹੈ। ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਮੇਰੇ ਨਾਲ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੀ ਹਾਜ਼ਰ ਸਨ।