ਜਲੰਧਰ, 10 ਸਤੰਬਰ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਦੇਸ਼ ਜਾਰੀ ਕੀਤੇ ਹਨ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਅਧਿਕਾਰਤ ਲਾਇਸੰਸਸ਼ੁਦਾ ਦੁਕਾਨਾਂ ਨੂੰ ਛੱਡ ਕੇ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ।
ਸਾਈਲੈਂਸ ਜ਼ੋਨ (ਹਸਪਤਾਲ, ਵਿੱਦਿਅਕ ਅਦਾਰਿਆਂ ਦੇ ਨੇੜੇ) ਵਿਚ ਕਿਸੇ ਵੀ ਸਮੇਂ ਪਟਾਕੇ ਚਲਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਸੁੱਚੀ ਪਿੰਡ ਦੀ ਹੱਦ ਅੰਦਰ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਘੇਰੇ ਅੰਦਰ ਵੀ ਪਟਾਕੇ ਨਹੀਂ ਚਲਾਏ ਜਾਣਗੇ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਖਿਡੌਣਿਆਂ ਅਤੇ ਇਲੈਕਟ੍ਰਾਨਿਕ ਵਸਤਾਂ ਦੇ ਰੂਪ ਵਿੱਚ ਆਯਾਤ ਕੀਤੇ ਪਟਾਕਿਆਂ ’ਤੇ ਮੁਕੰਮਲ ਪਾਬੰਦੀ ਹੋਵੇਗੀ। ਲਾਇਸੈਂਸਧਾਰਕ ਨੂੰ ਦੁਕਾਨ ’ਤੇ ਵਿਕਰੀ ਲਈ ਪਟਾਕਿਆਂ ਦੀ ਲਾਇਸੈਂਸੀ ਫੈਕਟਰੀ ਜਾਂ ਕੰਪਨੀ ਤੋਂ ਮਨਜ਼ੂਰਸ਼ੁਦਾ ਪਟਾਕੇ ਖ਼ਰੀਦਣ ਦੀ ਪ੍ਰਵਾਨਗੀ ਹੈ। ਲਾਇਸੈਂਸਧਾਰਕ ਸਿਰਫ਼ ਗ੍ਰੀਨ ਪਟਾਕਿਆਂ ਦੀ ਹੀ ਵਿਕਰੀ ਕਰਨਗੇ। ਹੁਕਮਾਂ ਅਨੁਸਾਰ ਜੁੜੇ ਹੋਏ ਪਟਾਕਿਆਂ ਜਿਵੇਂ ਕਿ ਲੜੀਆਂ ਆਦਿ ਦੇ ਨਿਰਮਾਣ, ਵਿਕਰੀ ਅਤੇ ਵਰਤੋਂ ’ਤੇ ਵੀ ਮੁਕੰਮਲ ਤੌਰ ’ਤੇ ਪਾਬੰਦੀ ਹੈ, ਜਿਸ ਨਾਲ ਵੱਡੇ ਪੱਧਰ ’ਤੇ ਹਵਾ, ਆਵਾਜ਼ ਪ੍ਰਦੂਸ਼ਣ ਅਤੇ ਠੋਸ ਰਹਿੰਦ-ਖੂੰਹਦ ਦੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਹਨ। ਲਾਇਸੈਂਸ ਧਾਰਕ ਵਿਦੇਸ਼ੀ ਮੂਲ ਦੇ ਪਟਾਕੇ ਨਾ ਤਾਂ ਰੱਖੇਗਾ, ਨਾ ਪ੍ਰਦਰਸ਼ਿਤ ਕਰੇਗਾ ਅਤੇ ਨਾ ਹੀ ਵੇਚੇਗਾ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਦਿਵਾਲੀ ਦੇ ਤਿਉਹਾਰ ਮੌਕੇ ਕੇਵਲ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਇਸ ਤੋਂ ਇਲਾਵਾ ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਰਾਤ 11.55 ਤੋਂ ਰਾਤ 12.30 ਵਜੇ ਤੱਕ ਅਤੇ ਗੁਰਪੁਰਬ ਮੌਕੇ ਸਵੇਰੇ 4 ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਮਿਸ਼ਨਰੇਟ ਪੁਲਿਸ ਦੀ ਹੱਦ ਅੰਦਰ ਅਧਿਕਾਰਤ ਲਾਇਸੰਸਸ਼ੁਦਾ ਦੁਕਾਨਾਂ ਤੋਂ ਇਲਾਵਾ ਕਿਸੇ ਵੀ ਹੋਰ ਜਗ੍ਹਾ ’ਤੇ ਪਟਾਕਿਆਂ ਦਾ ਭੰਡਾਰ ਨਹੀਂ ਕੀਤਾ ਜਾ ਸਕਦਾ।
ਇਹ ਹੁਕਮ 7.11.2025 ਤੱਕ ਲਾਗੂ ਰਹੇਗਾ।
Trending
- ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ
- ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ
- ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ
- Bhagwant Mann ਹਸਪਤਾਲ ਤੋਂ ਡਿਸਚਾਰਜ
- SGPC ਵੱਲੋਂ ਕਰੋੜਾਂ ਰੁਪਏ ਦਾ ਐਲਾਨ,ਹੜ੍ਹ ਪੀੜਤਾਂ ਦੀ ਮਦਦ ਲਈ
- ਗ੍ਰਿਫ਼ਤਾਰ ਦੋਸ਼ੀ ਮਹਿਕਪ੍ਰੀਤ ਸਿੰਘ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਿੰਡੀਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
- ਸੋਨੀਆ ਗਾਂਧੀ ਨੂੰ ਰਾਹਤ, ਅਦਾਲਤ ਨੇ ਪਟੀਸ਼ਨ ਕੀਤੀ ਖਾਰਜ
- ਸਿਆਸਤ ਦੀ ਹਿੱਕ ਤੇ ਗੋਡਾ ਰੱਖ ਕੇ ਸ਼ੇਰਨੀ ਬਣੀ ਦਲਿਤ ਬੱਚੀ ਪੁਲਿਸ ਤੋਂ ਲੈਕੇ ਹਟੀ ਇਨਸਾਫ