ਜਲੰਧਰ, 11 ਸਤੰਬਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸਖ਼ਤ ਕਾਰਵਾਈਆਂ ਕਰਦੇ ਹੋਏ 7 ਮੁਲਜ਼ਮਾਂ ਨੂੰ 150 ਗ੍ਰਾਮ ਹੈਰੋਇਨ, 20,250 ਐਮ.ਐਲ. ਸ਼ਰਾਬ ਅਤੇ 31 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ਼ਹਿਰ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀਆਂ ਕੀਤੀਆਂ ਗਈਆਂ, ਜਿਸ ਦੌਰਾਨ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ 6 ਮੁਕੱਦਮੇ ਦਰਜ ਕੀਤੇ ਗਏ ਹਨ। ਗ੍ਰਿਫ਼ਤਾਰੀਆਂ ਦੌਰਾਨ ਇਨ੍ਹਾਂ ਵਿਅਕਤੀਆਂ ਕੋਲੋਂ 150 ਗ੍ਰਾਮ ਹੈਰੋਇਨ, 20,250 ਐਮ.ਐਲ. ਸ਼ਰਾਬ ਅਤੇ 31 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਰੋਕਣ ਤੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿੱਚ ਫਸੇ 6 ਵਿਆਕਤੀਆਂ ਦੇ ਮੁੜ ਵਸੇਬੇ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਡਰੱਗ ਮਾਫੀਆ ਲਈ ਇੱਕ ਸਖ਼ਤ ਸੰਦੇਸ਼ ਹਨ ਕਿ ਨਸ਼ਿਆਂ ਦੇ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਦੀ ਪੜਤਾਲ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।