ਬਠਿੰਡਾ 11 ਸਤੰਬਰ 2025: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਜੋ ਪੱਤਰ ਜਾਰੀ ਕੀਤਾ ਗਿਆ ਹੈ ਕਿ ਰਾਸ਼ਨ ਕਾਰਡਾਂ ਦੀ ਈਕੇਵਾਈਸੀ (ekyc) ਆਂਗਣਵਾੜੀ ਵਰਕਰਾਂ ਵੱਲੋਂ ਕੀਤੀ ਜਾਵੇਗੀ ਉਹ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਲ੍ਹਾ ਬਠਿੰਡਾ ਦੇ ਪ੍ਰਧਾਨ ਸ੍ਰੀਮਤੀ ਗੁਰਮੀਤ ਕੌਰ ਨੇ ਕਿਹਾ ਹੈ ਕਿ ਆਂਗਣਵਾੜੀ ਵਰਕਰਾਂ ਆਪਣੇ ਵਿਭਾਗ ਦਾ ਕੰਮ ਹੀ ਬੜੀ ਮੁਸ਼ਕਲ ਨਾਲ ਕਰ ਰਹੀਆਂ ਹਨ, ਕਿਉਂਕਿ ਆਂਗਣਵਾੜੀ ਵਰਕਰਾਂ ’ਤੇ ਪਹਿਲਾਂ ਤੋਂ ਹੀ ਬਹੁਤ ਬੋਝ ਹੈ।
ਆਂਗਣਵਾੜੀ ਕੇਂਦਰਾਂ ’ਚ ਆ ਰਹੇ ਰਾਸ਼ਨ ਦੇ ਲਾਭਪਾਤਰੀਆਂ ਦੀ ਏਈਕੇਵਾਈਸੀ ਅਤੇ ਐਫਆਰਐਸ ਦਾ ਕੰਮ ਚੱਲ ਰਿਹਾ ਹੈ, ਜਿਸ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਇਹ ਕੰਮ ਨਹੀਂ ਕਰ ਸਕਦੀਆਂ ਹਨ । ਉਨ੍ਹਾਂ ਨੇ ਕਿਹਾ ਹੈ ਕਿ ਆਂਗਣਵਾੜੀ ਜਥੇਬੰਦੀ ਦਾ ਫੈਸਲਾ ਹੈ ਕਿ ਉਹ ਆਪਣੇ ਵਿਭਾਗੀ ਕੰਮਾਂ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਨਗੀਆਂ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਪਿਛਲੇ ਲੰਬੇ ਸਮੇਂ ਤੋਂ ਰੁਕਿਆ ਹੋਇਆ ਮਾਣ ਭੱਤਾ ਜਲਦੀ ਰਿਲੀਜ਼ ਕਰੇ ਤੇ ਜੋ ਆਂਗਣਵਾੜੀ ਵਰਕਰਾਂ ਤੋਂ ਰਾਸ਼ਨ ਡੀਪੂਆਂ ਦੇ ਕਾਰਡਾਂ ਦਾ ਈ ਕੇਵਾਈਸੀ ਕਰਵਾਉਣ ਦਾ ਪੱਤਰ ਹੈ ਉਸਨੂੰ ਤੁਰੰਤ ਵਾਪਸ ਲਵੇ। ਇਸ ਮੌਕੇ ਪਰਮਜੀਤ ਕੌਰ ਚੱਕ ਰੁਲਦੂ ਸਿੰਘ ਵਾਲਾ, ਵੀਰਪਾਲ ਕੌਰ ਚੱਕ ਰੁਲਦੂ ਸਿੰਘ ਵਾਲਾ,ਰੇਖਾ ਰਾਣੀ ਗੋਨੇਆਣਾ ਕਲਾਂ,ਮਨਪ੍ਰੀਤ ਕੌਰ ਸਿਵੀਆਂ, ਸਵਰਨਜੀਤ ਕੌਰ ਮਹਿਮਾ ਸਰਜਾ,ਦਰਸ਼ਨਾਂ ਕੌਰ ਬਠਿੰਡਾ,ਪਰਮਰਾਜ ਬਠਿੰਡਾ ਹਾਜ਼ਰ ਸਨ।