ਜਲੰਧਰ, 12 ਸਤੰਬਰ : ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ) ਨੇ ਨੌਜਵਾਨਾਂ ਨੂੰ ਇੰਡੀਆ ਸਕਿੱਲ ਮੁਕਾਬਲੇ-2025 ਵਿੱਚ ਆਪਣਾ ਹੁਨਰ ਦਿਖਾਉਣ ਦੇ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ ਦਿੰਦਿਆਂ ਦੱਸਿਆ ਕਿ ਇੰਡੀਆ ਸਕਿੱਲ ਮੁਕਾਬਲੇ -2025 ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਥ੍ਰੀ ਡੀ ਡਿਜੀਟਲ ਆਰਟ, ਫੈਸ਼ਨ ਟੈਕਨਾਲੋਜੀ, ਗ੍ਰਾਫਿਕ ਡਿਜ਼ਾਈਨ ਟੈਕਨਾਲੋਜੀ, ਜਵੈਲਰੀ, ਆਈ.ਟੀ.ਨੈੱਟਵਰਕ ਸਿਸਟਮ ਐਡਮਿਨੀਸਟ੍ਰੇਸ਼ਨ, ਵੈੱਬ ਟੈਕਨਾਲੋਜੀ, ਸਾਫਟਵੇਅਰ ਐਪਲੀਕੇਸ਼ਨ ਡਿਵੈਲਪਮੈਂਟ, ਸਾਫਟਵੇਅਰ ਟੈਸਟਿੰਗ, ਸੀ.ਐਨ.ਸੀ. ਮਿਲਿੰਗ, ਸੀ.ਐਨ.ਸੀ. ਟਰਨਿੰਗ, ਇਲੈਕਟ੍ਰਾਨਿਕਸ, ਵੈਲਡਿੰਗ, ਬੇਕਰੀ, ਕੁਕਿੰਗ, ਹੈਲਥ ਤੇ ਸੋਸ਼ਲ ਕੇਅਰ ਸਮੇਤ ਵੱਖ-ਵੱਖ ਤਰ੍ਹਾਂ ਦੇ 63 ਹੁਨਰ ਸ਼੍ਰੇਣੀਆਂ ਲਈ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।
ਸ਼੍ਰੀ ਮੋਦੀ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਤਹਿਤ ਪਹਿਲਾਂ ਜ਼ਿਲ੍ਹਾ ਪੱਧਰ ’ਤੇ ਹੁਨਰ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਜੇਤੂ ਸਿਖਿਆਰਥੀਆਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਦਾ ਮੌਕਾ ਮਿਲੇਗਾ। ਰਾਸ਼ਟਰ ਪੱਧਰ ਦੇ ਮੁਕਾਬਲਿਆਂ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਸਿਖਿਆਰਥੀਆਂ ਨੂੰ ਵਿਸ਼ਵ ਹੁਨਰ ਮੁਕਾਬਲੇ-2026 ਵਿੱਚ ਭਾਰਤ ਵਲੋਂ ਆਪਣੀ ਪ੍ਰਤਿਭਾ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਦਿਖਾਉਣ ਦਾ ਸੁਨਹਿਰੀ ਮੌਕਾ ਮਿਲੇਗਾ।
ਉਨ੍ਹਾਂ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਆਈ.ਟੀ.ਆਈ , ਕਾਲਜਾਂ, ਪੋਲੀਟੈਕਨਿਕ, ਟ੍ਰੇਨਿੰਗ ਸੈਂਟਰ ਅਤੇ ਸੰਬੰਧਿਤ ਸੰਸਥਾਵਾਂ ਨੂੰ ਆਪਣੇ ਸਿਖਿਆਰਥੀਆਂ ਨੂੰ ਇੰਡੀਆ ਸਕਿੱਲ ਮੁਕਾਬਲੇ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਅਤੇ ਮਾਰਗਦਰਸ਼ਨ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ 30 ਸਤੰਬਰ 2025 ਤੱਕ https://www.skillindiadigital.gov.in/home ’ਤੇ ਰਜਿਸਟਰ ਕਰ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਆਫਲਾਈਨ ਰਜਿਸਟ੍ਰੇਸ਼ਨ ਮਨਜ਼ੂਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਕਾਬਲੇ ਲਈ 13 ਸ਼੍ਰੇਣੀਆਂ ਅਜਿਹੀਆਂ ਹਨ, ਜਿਨ੍ਹਾਂ ਵਿੱਚ ਭਾਗ ਲੈਣ ਲਈ ਉਮੀਦਵਾਰ ਦਾ ਜਨਮ 1 ਜਨਵਰੀ 2004 ਅਤੇ 50 ਸ਼੍ਰੇਣੀਆਂ ਵਿੱਚ 1 ਜਨਵਰੀ 2001 ਜਾਂ ਉਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ।
ਵਧੇਰੇ ਜਾਣਕਾਰੀ https://worldskillsindia.co.in/ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਜਾਂ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ, ਜਲੰਧਰ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੇ ਕਮਰਾ ਨੰਬਰ 320 ਵਿਖੇ ਰਾਬਤਾ ਕੀਤਾ ਜਾ ਸਕਦਾ ਹੈ।
Trending
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ
- 16 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ, 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਨਾ ਖਰੀਦਣ ਦੇ ਨਿਰਦੇਸ਼
- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ