ਜਲੰਧਰ, 19 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਸਾਨਾਂ ਦੀ ਖ਼ਰੀਦ ਕੀਤੀ ਫ਼ਸਲ ਦੀ ਨਾਲੋ-ਨਾਲ ਲਿਫ਼ਟਿੰਗ ਅਤੇ ਨਿਰਧਾਰਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੁਰਾਕ ਤੇ ਸਿਵਲ ਸਪਲਾਈਜ਼, ਜ਼ਿਲ੍ਹਾ ਮੰਡੀ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਕਿਹਾ ਕਿ ਮੰਡੀਆਂ ਵਿੱਚ ਖ਼ਰੀਦ ਕੀਤੇ ਗਏ ਝੋਨੇ ਦੀ ਚੁਕਾਈ 72 ਘੰਟਿਆਂ ਅੰਦਰ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਲਿਆਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਖ਼ਰੀਦ ਗਏ ਝੋਨੇ ਦੀ 48 ਘੰਟਿਆਂ ਅੰਦਰ-ਅੰਦਰ ਅਦਾਇਗੀ ਨੂੰ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਨਿੱਜੀ ਤੌਰ ’ਤੇ ਦੌਰੇ ਕਰਕੇ ਕਿਸਾਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾਵੇ ਅਤੇ ਜੇਕਰ ਉਨ੍ਹਾਂ ਨੂੰ ਆਪਣੀ ਉਪਜ ਦੀ ਵਿਕਰੀ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਉਸ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਲਈ ਰਾਤ ਸਮੇਂ ਕੰਬਾਈ ਦੀ ਵਰਤੋਂ ਨਾ ਕਰਨ ਅਤੇ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਈ ਜਾਵੇ ਤਾਂ ਜੋ ਫ਼ਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧ ਨਾ ਹੋਵੇ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕੰਬਾਈਨ ਨਾਲ ਝੋਨੇ ਦੀ ਕਟਾਈ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਝੋਨੇ ਦੀ ਕਟਾਈ ਸਮੇਂ ਕੰਬਾਈਨ ’ਤੇ ਸੁਪਰ ਐਸ.ਐਮ.ਐਮ. ਦੀ ਵਰਤੋਂ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪਿਛਲੀ ਵਾਰ ਪਰਾਲੀ ਨੂੰ ਅੱਗ ਲੱਗਣ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਉੱਥੇ ਵਿਸ਼ੇਸ਼ ਤਵਜੋਂ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਅਜਿਹੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਅਤੇ ਤੁਰੰਤ ਕਾਰਵਾਈ ਲਈ ਕਲਸਟਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਤੇ ਸੁਸਾਇਟੀਆਂ ਪਾਸ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮੌਜੂਦ ਮਸ਼ੀਨਰੀ ਬਾਰੇ ਵੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਕਿਸਾਨ ਮਸ਼ੀਨਰੀ ਦੀ ਵਰਤੋਂ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾ ਸਕਣ। ਮੀਟਿੰਗ ਵਿੱਚ ਡੀ.ਐਫ.ਐਸ.ਈ. ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ