ਚੰਡੀਗੜ੍ਹ, 22 ਸਤੰਬਰ 2025 : ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ 24 ਸਤੰਬਰ, 2025 ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਦੁਪਹਿਰ 12:00 ਵਜੇ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਕੁਝ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਦੇ ਏਜੰਡੇ ਬਾਰੇ ਫਿਲਹਾਲ ਕੋਈ ਖਾਸ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।
