ਲੁਧਿਆਣਾ), 30 ਸਤੰਬਰ : ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਸਾਹਨੇਵਾਲ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਸਾਨ ਵੀਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਹੋਈ ਝੋਨੇ ਦੀ ਫ਼ਸਲ ਦੀ ਤੁਰੰਤ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਅਨਾਜ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੀ ਸਰਕਾਰ ਵਚਨਬੱਧ ਹੈ।
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਸੁਕਾ ਕੇ ਹੀ ਮੰਡੀ ’ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ’ਚ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਮੰਤਰੀ ਮੁੰਡੀਆਂ ਨੇ ਦੱਸਿਆ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) 2,389 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਸ ਲਈ ਬਾਰਦਾਨੇ (ਗਨੀ ਬੈਗ) ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਤੋਂ ਝੋਨੇ ਦੀ ਖਰੀਦ ਕੀਤੀ ਫਸਲ ਦੀ ਅਦਾਇਗੀ ਸਬੰਧੀ ਦੱਸਦਿਆ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਭੁਗਤਾਨ ਤੁਰੰਤ ਪਾ ਦਿੱਤੇ ਜਾਣਗੇ।
ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਕੰਮਕਾਜ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ।ਇਸ ਮੌਕੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਸਾਹਨੇਵਾਲ ਅਧੀਨ ਆਉਂਦੀਆਂ ਅਨਾਜ ਮੰਡੀਆਂ ’ਚ ਕਿਸਾਨਾਂ ਲਈ ਛਾਂ, ਪਾਣੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।ਇਸ ਮੌਕੇ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ, ਮਾਰਕੀਟ ਕਮੇਟੀ ਸਾਹਨੇਵਾਲ ਦੇ ਸਕੱਤਰ ਪ੍ਰਭਜੋਤ ਸਿੰਘ, ਡੀ.ਐਫ.ਐਸ.ਓ ਲਖਵੀਰ ਸਿੰਘ, ਏ.ਐਫ.ਐਸ.ਓ, ਆੜ੍ਹਤੀਆਂ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਪ੍ਰਧਾਨ ਲਾਲੀ ਹਰਾ, ਪ੍ਰਧਾਨ ਅੰਮ੍ਰਿਤਪਾਲ ਸਿੰਘ ਕਨੇਚ, ਪ੍ਰਧਾਨ ਦਵਿੰਦਰ ਸਿੰਘ ਝੱਜ, ਜਗਸੀਰ ਸਿੰਘ ਪਾਂਗਲੀ, ਸਰਪੰਚ ਸੁਰਜੀਤ ਸਿੰਘ ਪ੍ਰਤਾਪਗੜ੍ਹ, ਓਮਪ੍ਰਕਾਸ਼ ਗੋਇਲ, ਸੁਰਿੰਦਰ ਚੌਧਰੀ, ਇਕਬਾਲ ਸਿੰਘ ਜੰਡਿਆਲੀ, ਨੰਬਰਦਾਰ ਮਲਕੀਤ ਸਿੰਘ ਜੰਡਿਆਲੀ, ਕੀਰਤਨ ਸਿੰਘ ਬੱਬੂ ਬਿਰਦੀ, ਸ਼ਮਸ਼ੇਰ ਸਿੰਘ ਪ੍ਰਤਾਪਗੜ੍ਹ, ਮਨਜਿੰਦਰ ਸਿੰਘ ਭੋਲਾ, ਦਲਜੀਤ ਸਿੰਘ ਬੱਗਾ, ਬਲਾਕ ਪ੍ਰਧਾਨ ਕੁਲਦੀਪ ਐਰੀ ਮੌਜੂਦ ਸਨ।


