ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਠਹਿਰਾਅ ਬਰਨਾਲਾ ਵਿਖੇ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਕੁਨੈਕਟ ਹੋ ਸਕਣਗੇ।ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੰਗ ਉੱਤੇ ਵਿਚਾਰ ਕਰਕੇ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਵੀ ਗੱਡੀ ਦਾ ਠਹਿਰਾਅ ਯਕੀਨੀ ਬਣਾਇਆ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਅਜਿਹੀ ਕੋਈ ਰੇਲ ਗੱਡੀ ਚਲਾਉਣ ਦੀ ਮੰਗ ਕਰਦੇ ਆ ਰਹੇ ਸਨ ਜਿਸ ਨਾਲ ਬਰਨਾਲਾ ਨੂੰ ਸਿੱਧਾ ਕੌਮੀ ਰਾਜਧਾਨੀ ਦਿੱਲੀ ਨਾਲ ਜੋੜਿਆ ਜਾ ਸਕੇ ਅਤੇ ਹੁਣ ਜਦੋਂ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਵੰਦੇ ਭਾਰਤ ਰੇਲ ਗੱਡੀ ਚਲਾਉਣ ਦਾ ਪ੍ਰਸਤਾਵ ਹੈ ਤਾਂ ਬਰਨਾਲਾ ਸਟੇਸ਼ਨ ਉੱਤੇ ਇਸ ਗੱਡੀ ਦਾ ਠਹਿਰਾਅ ਨਹੀਂ ਬਣਾਇਆ ਗਿਆ।ਮੀਤ ਹੇਅਰ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਨਿਰੰਤਰ ਉਨ੍ਹਾਂ ਵੱਲੋਂ ਇਹ ਮੰਗ ਉਠਾਈ ਜਾਂਦੀ ਸੀ ਜਿਸ ਨੂੰ ਪੂਰਾ ਹੋਣ ਉੱਤੇ ਉਹ ਰੇਲ ਮੰਤਰਾਲੇ ਦਾ ਧੰਨਵਾਦ ਕਰਦੇ ਹਨ। ਜਦੋਂ ਇਹ ਗੱਡੀ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਉਹ ਬਰਨਾਲਾ ਵਾਸੀਆਂ ਦੇ ਨਾਲ ਪਹਿਲੇ ਦਿਨ ਇਸ ਰੇਲ ਦਾ ਸਵਾਗਤ ਕਰਨਗੇ ਅਤੇ ਬਰ
Trending
- ਕਾਂਗਰਸ ਨੂੰ ਵੱਡਾ ਝਟਕਾ! ਦੋ ਆਗੂ ਭਾਜਪਾ ‘ਚ ਸ਼ਾਮਲ
- ਉਪ ਰਾਸ਼ਟਰਪਤੀ ਨਾਲ ਕੀਤੀ ਭੇਟ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ
- * ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ
- ਸਿੱਖ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਤਾਰਾਂ ਦੇ ਕੇ ਕੀਤਾ ਸਨਮਾਨ
- ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਕਰਾਇਆ ਸ਼ਾਮਿਲ
- ਬਾਈਕ ਸਵਾਰਾਂ ਦੁਆਰਾ ਪਰੇਸ਼ਾਨ ਕੀਤਾ ਗਿਆ
- ਟੈਰੀਟੋਰੀਅਲ ਆਰਮੀ ’ਚ ਭਰਤੀ ਦੀ ਤਿਆਰੀ ਲਈ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਸ਼ੁਰੂ
- ਚੇਤਨਾ ਵਿੱਦਿਅਕ ਟੂਰ ਤਹਿਤ ਵਿਦਿਆਰਥੀਆਂ ਨੇ ਸਰਕਾਰੀ ਵਿਭਾਗਾਂ ਦੀ ਕਾਰਜਪ੍ਰਣਾਲੀ ਤੇ ਸੇਵਾਵਾਂ ਬਾਰੇ ਹਾਸਲ ਕੀਤੀ ਜਾਣਕਾਰੀ


