69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਸ਼ਤਰੰਜ ਅੰਡਰ -17 ਲੜਕੇ/ਲੜਕੀਆਂ 2025-26 ਦਾ ਸ਼ਾਨਦਾਰ ਆਗਾਜ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਲਾਂ ਚੌਂਕ ਸੰਗਰੂਰ ਵਿਖੇ ਹੋਇਆ। ਇਹ ਸਟੇਟ ਪੱਧਰੀ ਟੂਰਨਾਮੈਂਟ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ)ਸ਼੍ਰੀਮਤੀ ਤਰਵਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ੍ਰੀਮਤੀ ਮਨਜੀਤ ਕੌਰ ਜੀ ਯੋਗ ਅਗਵਾਈ ਵਿੱਚ ਹੋ ਰਹੀ ਹੈ ।
ਇਸ ਸੰਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸ੍ਰੀਮਤੀ ਨਰੇਸ਼ ਸੈਣੀ ਜੀ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸੰਗਰੂਰ ਜੀ ਨੇ ਦੱਸਿਆ ਕਿ ਸਾਰੇ ਪੰਜਾਬ ਵਿੱਚੋਂ 23 ਜ਼ਿਲਿਆਂ ਦੇ ਅੰਡਰ -17 ਸਾਲ ਦੇ ਲੜਕੇ ਅਤੇ ਲੜਕੀਆਂ ਦੇ ਸ਼ਤਰੰਜ ਦੇ ਖਿਡਾਰੀ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣਗੇ । ਇਸ ਟੂਰਨਾਮੈਂਟ ਦੇ ਕਨਵੀਨਰ ਸ੍ਰ ਮਨਦੀਪ ਸਿੰਘ ਡੀ ਪੀ ਈ ਜੀ ਨੇ ਦੱਸਿਆ ਕਿ ਅੱਜ ਜੋ ਮੁਕਾਬਲੇ ਕਰਵਾਏ ਜਾਣੇ ਹਨ ਉਨ੍ਹਾਂ ਵਿੱਚ 21 ਜਿਲ੍ਹਿਆਂ ਦੀਆਂ 105 ਲੜਕੀਆਂ ਭਾਗ ਲੈ ਰਹੀਆਂ ਹਨ । ਅੱਜ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਸਰਮਾਂ ਜੀ ਨੇ ਅੱਜ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ, ਉਹਨਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਖੇਡ ਭਾਵਨਾ ਤੇ ਇਮਾਨਦਾਰੀ ਨਾਲ ਖੇਡਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਤੇ ਸਟੇਟ ਕਮੇਟੀ ਮੈਂਬਰ ਸ੍ਰ ਸਿਮਰਦੀਪ ਸਿੰਘ ਬਰਨਾਲਾ ਅਤੇ ਬਤੌਰ ਅਬਜਰਬਰ ਸ੍ਰ ਮਲਕੀਤ ਸਿੰਘ ਬਰਨਾਲਾ ਜੀ ਹਾਜ਼ਰ ਸਨ । ਇਹਨਾਂ ਮੁਕਾਬਲਿਆਂ ਨੂੰ ਕਰਵਾਉਣ ਲਈ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੈਂਬਰ ਸ੍ਰੀਮਤੀ ਮਨਜੋਤ ਕੋਰ ਅਤੇ ਮੈਂਬਰ ਸਹਿਬਾਨ ਵੀ ਪ੍ਰਬੰਧਾਂ ਸੰਬੰਧੀ ਵੱਖ-ਵੱਖ ਡਿਊਟੀਆਂ ਨਿਭਾਅ ਰਹੇ ਹਨ, ਇਹਨਾਂ ਤੋਂ ਇਲਾਵਾ ਹੈੱਡਮਾਸਟਰ ਸ੍ਰ ਸੁਖਦੀਪ ਸਿੰਘ , ਹੈੱਡਮਾਸਟਰ ਗੁਰਿੰਦਰ ਸਿੰਘ, ਹੈੱਡਮਾਸਟਰ ਪਰਵੀਨ ਜਿੰਦਲ ,ਹੈੱਡਮਿਸਟ੍ਰੈਸ਼ ਰਿੰਕਲ ਸਿੰਗਲ਼ਾ , ਤੋ ਇਲਾਵਾ ਸਰੀਰਕ ਸਿੱਖਿਆ ਦੇ ਅਧਿਆਪਕ ਅਤੇ ਸ਼ਤਰੰਜ ਦੇ ਮਾਹਿਰ ਅਧਿਆਪਕ ਸਹਿਬਾਨ ਵੱਖ-ਵੱਖ
ਡਿਊਟੀ ਨਿਭਾਅ ਰਹੇ ਹਨ ਜਿੰਨ੍ਹਾਂ ਵਿੱਚ ਰਾਕੇਸ਼ ਗੁਪਤਾ, ਰਾਜਪ੍ਰੀਤ ਗੋਇਲ, ਹਰਿੰਦਰ ਸ਼ਰਮਾ, ਸੁਖਚੈਨ ਸਿੰਘ, ਦੀਪਕ ਕੁਮਾਰ, ਮੁਨੀਸ਼ ਦੂਆ ਆਦਿ ਹਾਜ਼ਰ ਹਨ ।