ਅੰਮ੍ਰਿਤਸਰ, 3 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਲਈ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏਡੀਜੀਪੀ ਜੇਲ੍ਹਾਂ ਨੂੰ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜਲਦ ਮੁਲਾਕਾਤ ਲਈ ਏਡੀਜੀਪੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਕਰੀਬ ਤਿੰਨ ਦਹਾਕੇ ਤੋਂ ਜੇਲ੍ਹ ਵਿਚ ਨਜ਼ਰਬੰਦ ਹਨ, ਜਿਨ੍ਹਾਂ ਦੀ ਸਜ਼ਾ ਤਬਦੀਲੀ ਲਈ ਸਿੱਖ ਸੰਸਥਾ ਲਗਾਤਾਰ ਯਤਨਸ਼ੀਲ ਰਹੀ ਹੈ।ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਨੂੰ ਮਿਲਣ ਜਾਣ ਵਾਲੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ।
Trending
- ਕਾਂਗਰਸ ਨੂੰ ਵੱਡਾ ਝਟਕਾ! ਦੋ ਆਗੂ ਭਾਜਪਾ ‘ਚ ਸ਼ਾਮਲ
- ਉਪ ਰਾਸ਼ਟਰਪਤੀ ਨਾਲ ਕੀਤੀ ਭੇਟ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ
- * ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ
- ਸਿੱਖ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਤਾਰਾਂ ਦੇ ਕੇ ਕੀਤਾ ਸਨਮਾਨ
- ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਕਰਾਇਆ ਸ਼ਾਮਿਲ
- ਬਾਈਕ ਸਵਾਰਾਂ ਦੁਆਰਾ ਪਰੇਸ਼ਾਨ ਕੀਤਾ ਗਿਆ
- ਟੈਰੀਟੋਰੀਅਲ ਆਰਮੀ ’ਚ ਭਰਤੀ ਦੀ ਤਿਆਰੀ ਲਈ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਸ਼ੁਰੂ
- ਚੇਤਨਾ ਵਿੱਦਿਅਕ ਟੂਰ ਤਹਿਤ ਵਿਦਿਆਰਥੀਆਂ ਨੇ ਸਰਕਾਰੀ ਵਿਭਾਗਾਂ ਦੀ ਕਾਰਜਪ੍ਰਣਾਲੀ ਤੇ ਸੇਵਾਵਾਂ ਬਾਰੇ ਹਾਸਲ ਕੀਤੀ ਜਾਣਕਾਰੀ


