ਪਾਇਲ, ਖੰਨਾ, ਲੁਧਿਆਣਾ 11 ਅਕਤੂਬਰ :ਪਾਇਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੀ ਧਾਰਮਿਕ ਭਾਵਨਾ ਅਤੇ ਗੁਰਬਾਣੀ ਪ੍ਰੇਮ ਦਾ ਪ੍ਰਗਟਾਵਾ ਕਰਦਿਆਂ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਨਾਲ ਜੁੜੇ ਇਤਿਹਾਸਕ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ (ਮੱਧ ਪ੍ਰਦੇਸ਼) ਵਿਖੇ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਦੇ ਨਾਲ ਪਾਇਲ ਹਲਕੇ ਦੀਆਂ ਵੱਖ-ਵੱਖ ਪਿੰਡਾਂ ਤੋਂ ਆਈਆਂ ਸੰਗਤਾਂ ਵੀ ਹਾਜ਼ਰ ਸਨ। ਵਿਧਾਇਕ ਗਿਆਸਪੁਰਾ ਅਤੇ ਸੰਗਤਾਂ ਨੇ ਇਕੱਠੇ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਏ। ਉਨ੍ਹਾਂ ਨੇ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਦਾ ਮਹੱਤਵਪੂਰਨ ਦਿਨ ਹੈ, ਜੋ ਮਨੁੱਖਤਾ ਦੀ ਆਜ਼ਾਦੀ ਅਤੇ ਨਿਆਂ ਦਾ ਪ੍ਰਤੀਕ ਹੈ। ਗਿਆਸਪੁਰਾ ਨੇ ਅੱਗੇ ਦੱਸਿਆ ਕਿ ਇਹ ਧਾਰਮਿਕ ਯਾਤਰਾ ਖਾਸ ਤੌਰ ’ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਗਵਾਲੀਅਰ ਕਿਲ੍ਹੇ ਤੋਂ 52 ਰਾਜਿਆਂ ਨੂੰ ਰਿਹਾਅ ਕਰਾ ਕੇ ਮਨੁੱਖਤਾ ਨੂੰ ਅਸਲ ਆਜ਼ਾਦੀ ਦਾ ਸੰਦੇਸ਼ ਦਿੱਤਾ ਸੀ। ਇਸੇ ਇਤਿਹਾਸਕ ਘਟਨਾ ਦੀ ਯਾਦ ਨੂੰ ਜਿਊਂਦਾ ਰੱਖਣ ਲਈ ਸੰਗਤਾਂ ਸਮੇਤ ਗੁਰੂ ਘਰ ਹਾਜ਼ਰੀ ਭਰੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਗੁਰੂ ਹਰਗੋਬਿੰਦ ਸਾਹਿਬ ਜੀ ਦਾ 52 ਕਲੀਆਂ ਵਾਲਾ ਚੋਲਾ ਸਾਹਿਬ, ਜਿਸ ਨਾਲ ਉਨ੍ਹਾਂ ਨੇ 52 ਰਾਜਿਆਂ ਨੂੰ ਰਿਹਾਅ ਕਰਾਇਆ ਸੀ, ਅੱਜ ਵੀ ਪਾਇਲ ਹਲਕੇ ਦੇ ਪਿੰਡ ਘੁਡਾਣੀ ਵਿਖੇ ਗੁਰੂ ਘਰ ਅੰਦਰ ਸ਼ੁਸ਼ੋਭਿਤ ਹੈ। ਇਹ ਸਿੱਖ ਕੌਮ ਲਈ ਵੱਡਾ ਆਤਮਕ ਮਾਣ ਅਤੇ ਇਤਿਹਾਸਕ ਵਿਰਾਸਤ ਦਾ ਪ੍ਰਤੀਕ ਹੈ। ਗਿਆਸਪੁਰਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਨਾਲ ਜੁੜ ਕੇ ਗੁਰੂ ਸਾਹਿਬਾਂ ਦੇ ਉਪਦੇਸ਼ਾਂ ਉੱਤੇ ਚੱਲਣ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸਾਨੂੰ ਮਨੁੱਖਤਾ, ਸਮਾਨਤਾ ਅਤੇ ਸੇਵਾ ਦਾ ਪਾਠ ਪੜ੍ਹਾਉਂਦਾ ਹੈ, ਜਿਸ ਉਪਰ ਅਮਲ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਸੰਗਤਾਂ ਨੇ ਵੀ ਵਿਧਾਇਕ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸਾਂਝੀ ਧਾਰਮਿਕ ਯਾਤਰਾ ਦਾ ਆਯੋਜਨ ਕਰਕੇ ਸਿੱਖ ਇਤਿਹਾਸ ਨਾਲ ਜੁੜਨ ਦਾ ਮੌਕਾ ਦਿੱਤਾ।
Trending
- ਸਕੂਲ-ਕਾਲਜ ਬੰਦ ਆਉਣ ਵਾਲੀ ਹੈ ਆਫ਼ਤ!
- Verka Milk Plant ‘ਚ ਹੋਇਆ ਧਮਾਕਾ, 1 ਦੀ ਮੌਤ, ਕਈ ਜ਼ਖਮੀ
- ਸਾਰੇ ਜ਼ਿਲ੍ਹਿਆਂ ਦੇ Police Commissioners ਅਤੇ SSPs ਨੂੰ ਦਿੱਤੇ ‘ਸਖ਼ਤ’ ਹੁਕਮ!DGP ਗੌਰਵ ਯਾਦਵ ਨੇ
- 45 National Coordinators ਦੀ ਕੀਤੀ ਨਿਯੁਕਤੀ ਕਾਂਗਰਸ ਨੇ AICC SC Department ‘ਚ
- ਪਟਿਆਲਾ ਰਿਹਾ ਮੋਹਰੀ ਅਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਹੈ ਦੂਜੇ ਸਥਾਨ ਤੇ
- ਬੈਲਜੀਅਮ ਕੋਰਟ ਤੋਂ ਲੱਗਿਆ ਝਟਕਾ Mehul Choksi ਨੂੰ ਲੈ ਕੇ ਵੱਡਾ ‘ਅਪਡੇਟ’!
- BMW ਕਾਰ ਖਰੀਦਣ ਦੇ ਟੈਂਡਰ ਨਾਲ ਦੇਸ਼ ਵਿੱਚ ਸਿਆਸਤ ਤੇਜ਼
- ਸਤਿਗੁਰੂ ਰਵਿਦਾਸ ਕਮਿਊਨਟੀ ਹਾਲ ਵਿਖੇ ਅਪਗ੍ਰੇਡ ਪਾਰਕਿੰਗ, ਨਵੀਆਂ ਟਾਇਲਾਂ ਦੇ ਨਾਲ-ਨਾਲ ਹੋਰ ਸਹੂਲਤਾਂ ਦਾ ਕੀਤਾ ਜਾਵੇਗਾ ਨਵੀਨੀਕਰਨ