ਲੁਧਿਆਣਾ, 11 ਅਕਤੂਬਰ – ਅਧਿਆਪਕ ਦਿਵਸ ਨੂੰ ਸਮਰਪਿਤ, ਜ਼ਿਲ੍ਹਾ ਪੱਧਰੀ ਮੈਗਾ ਸਮਾਗਮ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਿੱਥੇ ਹਲਕਾ ਲੁਧਿਆਣਾ ਪੂਰਬੀ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 4 ਹਜ਼ਾਰ ਤੋਂ ਵੱਧ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਥਾਨਕ ਮਲਹੋਤਰਾ ਰਿਜੋਰਟ, ਜਲੰਧਰ ਬਾਈਪਾਸ ਵਿਖੇ ਰੱਖੇ ਵਿਸ਼ਾਲ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਬੈਂਸ ਨੇ ਅਧਿਆਪਕਾਂ ਨੂੰ ਵਿੱਦਿਆ ਦਾ ਲੰਗਰ ਲਾਉਣ ਵਾਲੇ ਦਾਨੀ ਦੱਸਦਿਆਂ ਕਿਹਾ ਕਿ ਇਹ ਸਾਡੇ ਰਾਸ਼ਟਰ ਨਿਰਮਾਤਾ ਹਨ। ਉਨ੍ਹਾਂ ਦੱਸਿਆ ਕਿ ਚੰਗੇ ਅਧਿਆਪਨ ਰਾਹੀਂ ਜਿੱਥੇ ਬੱਚੇ ਡਾਕਟਰ, ਇੰਜੀਨੀਅਰ, ਵਕੀਲ ਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰਦੇ ਹਨ ਉੱਥੇ ਉਨ੍ਹਾਂ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਤੁਹਾਡੀ ਚੰਗੇਰੀ ਸਿੱਖਿਆ ਸਦਕਾ ਹੀ ਬਹੁਤ ਸਾਰੇ ਘਰਾਂ ਦੇ ਚੁੱਲ੍ਹੇ ਬਲਦੇ ਹਨ।ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਗੁਰਜੀਤ ਸਿੰਘ ਗਿੱਲ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਵੱਖ ਵੱਖ ਵਾਰਡਾਂ ਦੇ ਕੌਂਸਲਰ ਸਹਿਬਾਨ, ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ, ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਵੀ ਮੌਜੂਦ ਸਨ।ਅਧਿਆਪਕ ਦਿਵਸ ਦੀ ਮਹੱਤਤਾ ‘ਤੇ ਚਾਨਣ ਪਾਉਂਦਿਆਂ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕ ਇੱਕ ਲਾਈਟ ਹਾਊਸ ਦੀ ਤਰ੍ਹਾਂ ਹੁੰਦੇ ਹਨ ਜੋ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਦੇ ਨਾਲ-ਨਾਲ ਚੰਗੇ ਸੰਸਕਾਰ ਭਰਨ ਲਈ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇੱਕ ਅਧਿਆਪਕਾਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਲਈ ਸਤਿਕਾਰ ਦੇਣਾ ਚਾਹੀਦਾ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਅਧਿਆਪਕ ਦਿਵਸ ਮਨਾਉਣਾ ਸਮੇਂ ਦੀ ਲੋੜ ਹੈ ਅਤੇ ਇਨ੍ਹਾਂ ਦੇ ਸਹਿਜੋਗ ਤੋਂ ਬਗੈਰ ਕੋਈ ਵੀ ਸਮਾਜ ਤਰੱਕੀ ਦੇ ਰਾਹ ਵੱਲ ਨਹੀਂ ਤੁਰ ਸਕਦਾl ਉਨ੍ਹਾਂ ਕਿਹਾ ਕਿ ਅਧਿਆਪਕ ਮੋਮਬੱਤੀ ਵਾਂਗ ਹੁੰਦਾ ਹੈ ਜੋ ਕਿ ਦੂਜਿਆਂ ਲਈ ਰਸਤਾ ਰੋਸ਼ਨ ਕਰਨ ਲਈ ਆਪਣੇ-ਆਪ ਨੂੰ ਜਲਾਉਂਦਾ ਹੈ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਵਿਧਾਇਕ ਗਰੇਵਾਲ ਵੱਲੋਂ ਸਮੇਂ-ਸਮੇਂ ‘ਤੇ ਸਿੱਖਿਆ ਸਬੰਧੀ ਆਪਣੇ ਹਲਕੇ ਦੀਆਂ ਰੱਖੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਜਲਦ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਲਈ ਇੱਕ ਆਈ.ਟੀ.ਆਈ. ਅਤੇ ਟਿੱਬਾ ਰੋਡ ‘ਤੇ ਸਰਕਾਰੀ ਸਕੂਲ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਵਿਧਾਇਕ ਭੋਲਾ ਗਰੇਵਾਲ ਵੱਲੋਂ ਸਾਲ 2011 ਤੋਂ ਅਧਿਆਪਕਾਂ ਦੇ ਸਨਮਾਨ ਲਈ ਉਲੀਕੇ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕਰਦਿਆਂ ਸੁਚਾਰੂ ਤੇ ਸਫਲ ਆਯੋਜਨ ਲਈ ਵਧਾਈ ਦਿੱਤੀ।ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਧੰਨਵਾਦ ਕਰਦਿਆਂ ਨਿੱਘਾ ਸੁਆਗਤ ਕੀਤਾ ਗਿਆ। ਵੱਖ-ਵੱਖ ਨਿੱਜੀ ਸਕੂਲਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਵੀ ਕੈਬਨਿਟ ਮੰਤਰੀ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਤੁਰੰਤ ਨਿਪਟਾਰੇ ਲਈ ਉਹ ਸਿੱਖਿਆ ਮੰਤਰੀ ਬੈਂਸ ਦੇ ਹਮੇਸ਼ਾਂ ਰਿਣੀ ਰਹਿਣਗੇ।
Trending
- ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ
- ‘Cross-border’ ਰੈਕੇਟ ਦਾ ਭੰਡਾਫੋੜ! DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ
- ਨਵਨਿਯੁਕਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ
- ਪਠਾਨਕੋਟ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ,ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਕੀਤੀ ਮਦਦ
- ਗੋਆ ਦੇ CM ਨੂੰ ਮੰਤਰੀ ਸੰਜੀਵ ਅਰੋੜਾ ਅਤੇ ਖੁੱਡੀਆਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ
- ਸਕੂਲ-ਕਾਲਜ ਬੰਦ ਆਉਣ ਵਾਲੀ ਹੈ ਆਫ਼ਤ!
- Verka Milk Plant ‘ਚ ਹੋਇਆ ਧਮਾਕਾ, 1 ਦੀ ਮੌਤ, ਕਈ ਜ਼ਖਮੀ


