ਜਲੰਧਰ, 17 ਅਕਤੂਬਰ: ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜੇਯੰਤ ਪੁਰੀ ਅਤੇ ਏ.ਸੀ.ਪੀ. (ਡੀ) ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ ਜਲੰਧਰ ਦੀ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਗੈਰ-ਕਾਨੂੰਨੀ ਹਥਿਆਰ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ।
ਪੁਲਿਸ ਕਮਿਸ਼ਨਰ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16.10.2025 ਨੂੰ ਸੀ.ਆਈ.ਏ. ਸਟਾਫ਼ ਦੀ ਟੀਮ ਨਾਕਾਬੰਦੀ ਲਈ ਟਰਾਂਸਪੋਰਟ ਨਗਰ ਪੁਲ ਹੇਠਾਂ ਜਲੰਧਰ ਮੌਜੂਦ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ, ਜਿਸ ਦੀ ਪਛਾਣ ਸਾਗਰ ਮਸੀਹ ਉਰਫ਼ ਬਾਗੀ ਵਾਸੀ ਕ੍ਰਿਸਚਨ ਮੁਹੱਲਾ ਨੇੜੇ ਟਾਂਗੇ ਵਾਲਾ ਅੱਡਾ ਕਾਹਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ।
ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ ਇਕ ਪਿਸਤੌਲ 32 ਬੋਰ ਅਤੇ 4 ਜ਼ਿੰਦਾ ਰੌਂਦ 32 ਬੋਰ ਬਰਾਮਦ ਕੀਤੇ ਗਏ। ਇਸ ਸਬੰਧੀ ਮੁਕੱਦਮਾ ਨੰਬਰ 248 ਮਿਤੀ 16.10.2025 ਅਧੀਨ ਧਾਰਾ 25-54-59 ਆਰਮਜ਼ ਐਕਟ ਅਨੁਸਾਰ ਥਾਣਾ ਡਵੀਜ਼ਨ ਨੰਬਰ 8 ਜਲੰਧਰ ਵਿੱਚ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਹਰੇਕ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਪੁਲਿਸ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਪਤਾ ਲੱਗਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਹੈਲਪਲਾਈਨ 112 ’ਤੇ ਦਿੱਤੀ ਜਾਵੇ।
Trending
- ‘Cross-border’ ਰੈਕੇਟ ਦਾ ਭੰਡਾਫੋੜ! DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ
- ਨਵਨਿਯੁਕਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ
- ਪਠਾਨਕੋਟ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ,ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਕੀਤੀ ਮਦਦ
- ਗੋਆ ਦੇ CM ਨੂੰ ਮੰਤਰੀ ਸੰਜੀਵ ਅਰੋੜਾ ਅਤੇ ਖੁੱਡੀਆਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ
- ਸਕੂਲ-ਕਾਲਜ ਬੰਦ ਆਉਣ ਵਾਲੀ ਹੈ ਆਫ਼ਤ!
- Verka Milk Plant ‘ਚ ਹੋਇਆ ਧਮਾਕਾ, 1 ਦੀ ਮੌਤ, ਕਈ ਜ਼ਖਮੀ
- ਸਾਰੇ ਜ਼ਿਲ੍ਹਿਆਂ ਦੇ Police Commissioners ਅਤੇ SSPs ਨੂੰ ਦਿੱਤੇ ‘ਸਖ਼ਤ’ ਹੁਕਮ!DGP ਗੌਰਵ ਯਾਦਵ ਨੇ