ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਕੇਂਦਰ ਸਰਕਾਰ ਤੋਂ ਪ੍ਰੋ਼. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸ਼ੋਸਲ ਮੀਡੀਆ ਅਕਾਊਂਟ x ਉਤੇ ਪੋਸਟ ਕੀਤਾ ਹੈ।

ਉਨ੍ਹਾਂ ਲਿਖਿਆ ਹੈ ਕਿ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਚ ਕੋਰਟ ਦੇ ਫੈਸਲੇ ਤੋਂ ਬਾਅਦ ਰਿਹਾਈ ਹੋਈ ਹਲਚਲ ਤੋ ਉਮੀਦ ਕਰਦੇ ਹਾਂ ਕਿ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਹੋਵੇ। ਇਹ ਇਨਸਾਫ਼ ਲਈ ਦੇਰ ਨਾਲ ਉੱਠੀ ਅਵਾਜ਼ ਹੈ। ਸਿੱਖ ਕੈਦੀਆਂ ਦੀ ਰਿਹਾਈ ਮਨੁੱਖੀ ਅਧਿਕਾਰਾਂ ਤੇ ਇਨਸਾਫ਼ ਦਾ ਮੁੱਦਾ ਹੈ, ਨਾ ਕਿ ਰਾਜਨੀਤੀ ਦਾ। ਕੇਂਦਰ ਸਰਕਾਰ ਬੰਦੀ ਛੋੜ ਦਿਵਸ ਮੌਕੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਕੇ ਇਸ ਦਿਹਾੜੇ ਨੂੰ ਇਤਿਹਾਸਕ ਬਣਾਏ, ਇਹੀ ਸਿੱਖ ਭਾਵਨਾਵਾਂ ਦੀ ਅਸਲ ਤਰਜ਼ਮਾਨੀ ਹੈ।