ਖੰਨਾ, (ਲੁਧਿਆਣਾ), 22 ਅਕਤੂਬਰ:ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।ਇੱਥੇ ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈਲਫੇਅਰ ਸਭਾ ਵੱਲੋਂ ਵਿਸ਼ਵਕਰਮਾ ਮੰਦਰ ਖੰਨਾ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ 66ਵੇਂ ਵਾਰਸਿਕ ਉਤਸਵ ਮੌਕੇ ਸਮਾਗਮ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਮੰਤਰੀ ਸੌਂਦ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ ਅਤੇ ਤਕਨਾਲੋਜੀ ਦੇ ਮੋਢੀ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਦੌਰਾਨ ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬੇ ਨੂੰ ਹੋਏ ਨੁਕਸਾਨ ਦੀ ਪੂਰਤੀ ਯਕੀਨੀ ਬਣਾਉਣ ਲਈ ਯਤਨਸ਼ੀਲ ਹਨ।ਮੰਤਰੀ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿੱਚ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਵਿੱਚ ਜੋ ਵਿਕਾਸ ਹੋਇਆ ਹੈ, ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਸਦਕਾ ਹੀ ਹੋਇਆ ਹੈ। ਸੌਦ ਨੇ ਕਿਹਾ ਕਿ ਯੁੱਗਾਂ ਤੋਂ ਸਾਰੇ ਬ੍ਰਹਿਮੰਡ ਦੇ ਰਚਨਾਕਾਰ ਭਗਵਾਨ ਵਿਸ਼ਵਕਰਮਾ ਨੂੰ ਸਾਰੀਆਂ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਵੱਲੋਂ ਵਰਤੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਉਪਕਰਨਾਂ ਦਾ ਸਵਾਮੀ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਕਾਰੀਗਰਾਂ ਅਤੇ ਇਮਾਰਤਸਾਜ਼ਾਂ ਦੇ ਇਸ ਮਹਾਨ ਦੇਵਤੇ ਨੇ ਸਾਡੇ ਕਾਰੀਗਰਾਂ, ਕਿਰਤੀਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਸਖ਼ਤ ਮਿਹਨਤ ਕਰਨ ਦੇ ਨਾਲ-ਨਾਲ ਕਿਰਤ ਦੇ ਮਾਣ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਹੈ।ਮਜ਼ਦੂਰਾਂ ਅਤੇ ਕਾਰੀਗਰਾਂ ਨੂੰ ਸੂਬੇ ਅਤੇ ਰਾਸ਼ਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੱਦਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਅਤੇ ਢੁਕਵੀਂ ਸ਼ਰਧਾਂਜਲੀ ਹੋਵੇਗੀ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਪੰਜਾਬ ਸਰਕਾਰ, ਰਾਜ ਭਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ‘ਤੇ ਜ਼ੋਰ ਦੇ ਰਹੀ ਹੈ ਤਾਂ ਜੋ ਉਹ ਸਵੈ-ਮਾਣ ਅਤੇ ਸਤਿਕਾਰ ਨਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਉੱਦਮਤਾ ਅਤੇ ਅਗਵਾਈ ਦੇ ਗੁਣਾਂ ਦੀ ਬਖ਼ਸ਼ਿਸ਼ ਹੈ। ਸੌਂਦ ਨੇ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ।ਮੰਤਰੀ ਸੌਂਦ ਨੇ ਮੰਦਰ ਪ੍ਰਬੰਧਕ ਕਮੇਟੀ ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ, ਉਥੇ ਹੀ ਵਿਸ਼ੇਸ਼ ਮਹਿਮਾਨ ਵਜੋਂ ਬਾਬਾ ਵਿਸ਼ਵਕਰਮਾ ਰਾਮਗਡ਼੍ਹੀਆਂ ਸਭਾ ਖੰਨਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ, ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਚਰਨਜੀਤ ਸਿੰਘ ਉੱਭੀ, ਰਾਜਿੰਦਰ ਸਿੰਘ ਜੀਤ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈਲਫੇਅਰ ਸਭਾ (ਰਜਿ.) ਖੰਨਾ ਦੇ ਸਰਪ੍ਰਸਤ ਸੁਖਦੇਵ ਸਿੰਘ ਕਲਸੀ, ਚੇਅਰਮੈਨ ਹਰਜੀਤ ਸਿੰਘ ਸੋਹਲ, ਵਾਇਸ ਚੇਅਰਮੈਨ ਹਰਮੇਸ਼ ਲੋਟੇ, ਪ੍ਰਧਾਨ ਬਲਵਿੰਦਰ ਸਿੰਘ ਸੌਂਦ, ਸੀਨੀ. ਮੀਤ ਪ੍ਰਧਾਨ ਸੁਭਾਸ਼ ਲੋਟੇ, ਮੀਤ ਪ੍ਰਧਾਨ ਆਦਰਸ਼ ਕੁਮਾਰ ਭੇਲੇ, ਜਨ. ਸੈਕਟਰੀ ਰਾਜਿੰਦਰ ਸਿੰਘ ਸੋਹਲ, ਸੈਕਟਰੀ ਗੁਰਪ੍ਰੀਤ ਦੇਵਗਨ, ਖਜਾਨਚੀ ਗੁਰਚਰਨ ਸਿੰਘ ਵਿਰਦੀ, ਜੁਆਇੰਟ ਕੈਸ਼ੀਅਰ ਮੋਹਣ ਸਿੰਘ ਘਟੌਡ਼ਾ, ਪ੍ਰੈਸ ਸੈਕਟਰੀ ਪਰਮਜੀਤ ਸਿੰਘ ਧੀਮਾਨ,ਮੋਹਨ ਸਿੰਘ (ਦਸ਼ਮੇਸ਼ ਕੰਬਾਇਨ, ਮਲੇਰਕੋਟਲਾ) ਆਦਿ ਨੇ ਸ਼ਿਰਕਤ ਕੀਤੀ।
Trending
- ਸਾਰੇ ਜ਼ਿਲ੍ਹਿਆਂ ਦੇ Police Commissioners ਅਤੇ SSPs ਨੂੰ ਦਿੱਤੇ ‘ਸਖ਼ਤ’ ਹੁਕਮ!DGP ਗੌਰਵ ਯਾਦਵ ਨੇ
- 45 National Coordinators ਦੀ ਕੀਤੀ ਨਿਯੁਕਤੀ ਕਾਂਗਰਸ ਨੇ AICC SC Department ‘ਚ
- ਪਟਿਆਲਾ ਰਿਹਾ ਮੋਹਰੀ ਅਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਹੈ ਦੂਜੇ ਸਥਾਨ ਤੇ
- ਬੈਲਜੀਅਮ ਕੋਰਟ ਤੋਂ ਲੱਗਿਆ ਝਟਕਾ Mehul Choksi ਨੂੰ ਲੈ ਕੇ ਵੱਡਾ ‘ਅਪਡੇਟ’!
- BMW ਕਾਰ ਖਰੀਦਣ ਦੇ ਟੈਂਡਰ ਨਾਲ ਦੇਸ਼ ਵਿੱਚ ਸਿਆਸਤ ਤੇਜ਼
- ਸਤਿਗੁਰੂ ਰਵਿਦਾਸ ਕਮਿਊਨਟੀ ਹਾਲ ਵਿਖੇ ਅਪਗ੍ਰੇਡ ਪਾਰਕਿੰਗ, ਨਵੀਆਂ ਟਾਇਲਾਂ ਦੇ ਨਾਲ-ਨਾਲ ਹੋਰ ਸਹੂਲਤਾਂ ਦਾ ਕੀਤਾ ਜਾਵੇਗਾ ਨਵੀਨੀਕਰਨ
- ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਡੇਸ਼ਨ ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਉਤਸਵ ਪੂਰਨ ਸ਼ਰਧਾ ਸਤਿਕਾਰ ਨਾਲ ਮਨਾਇਆ
- ਪੰਜਾਬ ਦੇ ਸਮੁੱਚੇ ਢਾਂਚੇ ਨੂੰ ਸੁਧਾਰਨ ਲਈ ਅਸੀਂ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੇ ਹਾਂ: ਮੰਤਰੀ ਸੌਂਦ