ਚੰਡੀਗੜ੍ਹ, 23 ਅਕਤੂਬਰ:ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਰੁਪਿੰਦਰ ਕੌਰ ਗਿੱਲ ਨੇ ਸੀਨੀਅਰ ਵਾਇਸ-ਚੇਅਰਪਰਸਨ ਵਜੋਂ ਅਤੇ ਅਜਨਾਲਾ ਤੋਂ ਸ੍ਰੀਮਤੀ ਗੀਤਾ ਗਿੱਲ ਨੇ ਵਾਇਸ ਚੇਅਰਪਰਸਨ ਵਜੋਂ ਅੱਜ ਅਹੁਦਾ ਸੰਭਾਲਿਆ ਹੈ।ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 10 ਮੈਂਬਰਾਂ ਨੇ ਅੱਜ ਅਹੁਦਾ ਸੰਭਾਲਿਆ ਜਿਨ੍ਹਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ੍ਰੀਮਤੀ ਨਵਜੋਤ ਕੌਰ, ਜ਼ਿਲ੍ਹਾ ਜਲੰਧਰ ਤੋਂ ਸ੍ਰੀਮਤੀ ਕ੍ਰਿਸ਼ਨਾ ਦੇਵੀ, ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਲੁਧਿਆਣਾ ਤੋਂ ਸ੍ਰੀਮਤੀ ਅਜਿੰਦਰਪਾਲ ਕੌਰ, ਜ਼ਿਲ੍ਹਾ ਮੋਹਾਲੀ ਤੋਂ ਸ੍ਰੀਮਤੀ ਸਵਰਨਜੀਤ ਕੌਰ, ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਸੁਨੀਤਾ ਰਾਣੀ, ਜ਼ਿਲ੍ਹਾ ਅੰਮ੍ਰਿਤਸਰ ਤੋਂ ਸ੍ਰੀਮਤੀ ਸੁਖਬੀਰ ਕੌਰ, ਜ਼ਿਲ੍ਹਾ ਪਠਾਨਕੋਟ ਤੋਂ ਸ੍ਰੀਮਤੀ ਰੇਖਾ ਮਨੀ ਸ਼ਰਮਾ, ਜ਼ਿਲ੍ਹਾ ਪਟਿਆਲਾ ਤੋਂ ਸ੍ਰੀਮਤੀ ਵੀਰਪਾਲ ਕੌਰ ਚਹਿਲ ਅਤੇ ਜ਼ਿਲ੍ਹਾ ਲੁਧਿਆਣਾ ਤੋਂ ਸ੍ਰੀਮਤੀ ਅੰਮ੍ਰਿਤ ਪੁਰੀ ਸ਼ਾਮਲ ਹਨ।ਇਸ ਮੌਕੇ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਨਵਨਿਯੁਕਤ ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਉਹ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਤਪਰਤਾ ਨਾਲ ਕੰਮ ਕਰਨ।
Trending
- ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ
- ‘Cross-border’ ਰੈਕੇਟ ਦਾ ਭੰਡਾਫੋੜ! DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ
- ਨਵਨਿਯੁਕਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ
- ਪਠਾਨਕੋਟ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ,ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਕੀਤੀ ਮਦਦ
- ਗੋਆ ਦੇ CM ਨੂੰ ਮੰਤਰੀ ਸੰਜੀਵ ਅਰੋੜਾ ਅਤੇ ਖੁੱਡੀਆਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ
- ਸਕੂਲ-ਕਾਲਜ ਬੰਦ ਆਉਣ ਵਾਲੀ ਹੈ ਆਫ਼ਤ!
- Verka Milk Plant ‘ਚ ਹੋਇਆ ਧਮਾਕਾ, 1 ਦੀ ਮੌਤ, ਕਈ ਜ਼ਖਮੀ