ਡਿਪਟੀ ਕਮਿਸ਼ਨਰ ਵੱਲੋਂ ਕਲਸਟਰ ਤੇ ਨੋਡਲ ਅਫ਼ਸਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ’ਚ ਡਟੇ ਰਹਿਣ ਦੇ ਨਿਰਦੇਸ਼ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਵਧੇਰੇ ਚੌਕਸੀ ਵਰਤਣ ਦੀ ਹਦਾਇਤਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਵੀ ਕਿਹਾਜਲੰਧਰ, 29 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਂਦਿਆਂ ਸਮੂਹ ਕਲਸਟਰ ਅਤੇ ਨੋਡਲ ਅਫ਼ਸਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ਵਿੱਚ ਡਟੇ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਕਲਸਟਰ ਅਤੇ ਨੋਡਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਫੀਲਡ ਵਿੱਚ ਹੋਰ ਵਧੇਰੇ ਚੌਕਸੀ ਨਾਲ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਕੋਈ ਫ਼ਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਮੌਕੇ ’ਤੇ ਜਾ ਕੇ ਪੜਤਾਲ ਕਰਕੇ 24 ਘੰਟਿਆਂ ਦੇ ਅੰਦਰ ਸਬੰਧਤ ਐਸ.ਡੀ.ਐਮ. ਨੂੰ ਰਿਪੋਰਟ ਕਰਨਾ ਯਕੀਨੀ ਬਣਾਇਆ ਜਾਵੇ।ਡਾ. ਅਗਰਵਾਲ ਨੇ ਹਰੇਕ ਕਲਸਟਰ ਅਤੇ ਨੋਡਲ ਅਫ਼ਸਰ ਨੂੰ ਆਪਣੇ ਮੋਬਾਇਲ ਵਿੱਚ ‘ਉੱਨਤ ਕਿਸਾਨ ਐਪ’ ਡਾਊਨਲੋਡ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ‘ਐਪ’ ਉੱਤੇ ਕਿਸਾਨਾਂ ਵੱਲੋਂ ਵਰਤੀ ਜਾ ਰਹੀ ਖੇਤੀ ਮਸ਼ੀਨਰੀ ਬਾਰੇ ਡਾਟਾ ਅਪਡੇਟ ਕਰਨਾ ਯਕੀਨੀ ਬਣਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਲਾਟ ਕੀਤੇ ਗਏ ਪਿੰਡਾਂ ਵਿੱਚ ਜਾ ਕੇ ਸਰਪੰਚਾਂ, ਨੰਬਰਦਾਰਾਂ, ਮੋਹਤਬਰਾਂ, ਪੰਚਾਇਤਾਂ ਅਤੇ ਕਿਸਾਨਾਂ ਨਾਲ ਰਾਬਤਾ ਕਰਨ ਅਤੇ ਉਨ੍ਹਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਸ ਸਬੰਧੀ ਪੂਰਾ ਸਹਿਯੋਗ ਵੀ ਦਿੱਤਾ ਜਾਵੇ।ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਫ਼ਸਲਾਂ ਦੀ ਰਹਿੰਦ-ਖੂਹੰਦ ਦਾ ਸੁਚੱਜੇ ਪ੍ਰਬੰਧਨ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਐਸ.ਡੀ.ਐਮ. ਵਿਵੇਕ ਕੁਮਾਰ ਮੋਦੀ, ਰਣਦੀਪ ਸਿੰਘ ਹੀਰ, ਸ਼ਾਇਰੀ ਮਲਹੋਤਰਾ, ਲਾਲ ਵਿਸ਼ਵਾਸ ਬੈਂਸ ਅਤੇ ਸ਼ੁਭੀ ਆਂਗਰਾ, ਸੀ.ਐਮ.ਐਫ.ਓ. ਨਵਦੀਪ ਸਿੰਘ, ਮੁੱਖ ਖੇਤਾਬੀੜੀ ਅਫ਼ਸਰ ਡਾ. ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Trending
- ਭ੍ਹਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਜੀਲੈਂਸ ਨੂੰ ਸਹਿਯੋਗ ਦਿੱਤਾ ਜਾਵੇ : ਹਰਪ੍ਰੀਤ ਸਿੰਘ ਮੰਡੇਰ
- ਆਈ.ਵੀ. ਵਰਲਡ ਸਕੂਲ ਵਿਖੇ ਜਲੰਧਰ ਪ੍ਰੀਮੀਅਰ ਲੀਗ ਦੀ ਸ਼ਾਨਦਾਰ ਸ਼ੁਰੂਆਤ
- ਡਿਪਟੀ ਕਮਿਸ਼ਨਰ ਵੱਲੋਂ ਕਲਸਟਰ ਤੇ ਨੋਡਲ ਅਫ਼ਸਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ’ਚ ਡਟੇ ਰਹਿਣ ਦੇ ਨਿਰਦੇਸ਼
- *ਸੀ-ਪਾਈਟ ਕੈਪ ‘ਚ ਖੇਤਰੀ ਫੌਜ ਭਰਤੀ ਲਈ ਫਿਜੀਕਲ ਤਿਆਰੀ ਸ਼ੁਰੂ*
- ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਕੀਤਾ ਰਸਮੀ ਉਦਘਾਟਨ*
- ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ
- ਮੰਤਰੀ ਅਰੋੜਾ ਨੇ ਜੇ.ਵੀ.-ਹੀਰੋ ਮੋਟਰਜ਼ ਅਤੇ ਐਸ.ਟੀ.ਪੀ. ਜਰਮਨੀ ਦੇ ਸਾਂਝੇ ਉੱਦਮ ਦੀ ਸ਼ੂਰਆਤ ਸਬੰਧੀ ਕਰਵਾਏ ਸਮਾਗਮ ਦੀ ਕੀਤੀ ਪ੍ਰਧਾਨਗੀ
- ਡਿਪਟੀ ਕਮਿਸ਼ਨਰ ਨੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ-


