ਜਲੰਧਰ, 30 ਅਕਤੂਬਰ : ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਵਲੋਂ ਅੱਜ ਸੱਤਿਅਮ ਇੰਸਟੀਚਿਊਟ, ਪਿੰਡ ਜੀਵਨ ਨੰਗਲ (ਨਕੋਦਰ) ਵਿਖੇ ਸੈਮੀਨਾਰ ਕਰਵਾਇਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਅਗੇ ਆਉਣ ਦਾ ਸੱਦਾ ਦਿੱਤਾ ਗਿਆ। ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਅਸ਼ਵਨੀ ਕੁਮਾਰ ਅਤੇ ਇੰਸਪੈਕਟਰ ਸਾਹਿਲ ਅਗਨੀਹੋਤਰੀ ਨੇ ਹਾਜ਼ਰੀਨ ਨੂੰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਜੀਲੈਂਸ ਬਿਊਰੋ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਰਿਸ਼ਵਤ ਮੰਗਦਾ ਹੈ, ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮ ਵਿਚ ਘਪਲੇਬਾਜ਼ੀ ਕਰਦਾ ਹੈ, ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ 1800-1800-1000 ਅਤੇ ਵੈੱਬਸਾਈਟ www.vigilancebureau.punjab.gov.in ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਵਟਸਐਪ ਨੰਬਰ 95012-00200 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸ ਦੌਰਾਨ ਹਾਜ਼ਰੀਨ ਨੂੰ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਵੀ ਚੁਕਾਈ ਗਈ ਅਤੇ ਪੈਂਫਲੈੱਟ ਵੰਡੇ ਗਏ।ਸੈਮੀਨਾਰ ਵਿਚ ਸੱਤਿਅਮ ਇੰਸਟੀਚਿਊਟ ਦੇ ਚੇਅਰਮੈਨ ਵਿਪਨ ਕੁਮਾਰ ਸ਼ਰਮਾ, ਮੈਨੇਜਿੰਗ ਡਾਇਰਕੈਟਰ ਸ਼ਿਵਮ ਸ਼ਰਮਾ, ਚੇਅਰਪਰਸਨ ਜੋਤੀ ਸ਼ਰਮਾ, ਸੱਤਿਅਮ ਇੰਸਟੀਚਿਊਟ ਆਫ਼ ਮੈਨੇਜਮੈਂਟ ਦੇ ਪ੍ਰਿੰਸੀਪਲ ਰਸ਼ੀਦ ਹਾਮੀਦ, ਪੋਲੀਟੈਕਨੀਕਲ ਕਾਲਜ ਦੇ ਪ੍ਰਿੰਸੀਪਲ ਪਾਰਸ ਚੱਢਾ, ਸੱਤਿਅਮ ਸਕੂਲ ਦੇ ਪ੍ਰਿੰਸੀਪਲ ਪੰਕਜ ਸ਼ਰਮਾ, ਸਟਾਫ਼ ਮੈਂਬਰ ਅਤੇ ਕਾਲਜ ਦੇ ਵੱਡੀ ਗਿਣਤੀ ਵਿਦਿਆਰਥੀ ਮੌਜੂਦ ਸਨ।
Trending
- ਹਰਿਆਣਾ ਦੇ DGP OP Singh ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ ‘ਮਾਂ ਦਾ ਦੁੱਧ ਪੀਤਾ ਹੈ ਤਾਂ…..’
- ਸੰਨੀ ਬਰਾੜ ਭਾਜਪਾ ‘ਚ ਸ਼ਾਮਲ, ਕੈਪਟਨ ਨੇ ਕਰਾਇਆ ਸ਼ਾਮਲ
- ਪੰਜਾਬ ਸਰਕਾਰ ਵੱਲੋਂ 350ਵੀਂ ਸ਼ਹੀਦੀ ਵਰ੍ਹੇਗੰਢ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਦਿੱਤਾ ਜਾ ਰਿਹੈ ਸੱਦਾ: ਅਮਨ ਅਰੋੜਾ
- 13000 ਤੋਂ ਵੱਧ ਅਫਸਰਾਂ ਨੂੰ ਦਿੱਤੀਆਂ ਤਰੱਕੀਆਂ- ਭਗਵੰਤ ਮਾਨ ਦਾ ਵੱਡਾ ਦਾਅਵਾ
- ਸ੍ਰੀ ਅਚਲੇਸ਼ਵਰ ਧਾਮ ਦੀ ਨੌਮੀ ਵਾਲੇ ਦਿਨ 31 ਅਕਤੂਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਹੋਵੇਗੀ
- ਪੰਜਾਬ ਦੇ ਸਾਬਕਾ ਮੁੱਖ ਮੰਤਰੀ Channi ‘ਤੇ ਸਾਧਿਆ ਨਿਸ਼ਾਨਾ PM ਮੋਦੀ ਨੇ
- ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਵੱਲੋਂ ਜਲੰਧਰ ’ਚ ਭਲਾਈ ਸਕੀਮਾਂ ਦੀ ਸਮੀਖਿਆ
- ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਅਗੇ ਆਉਣ ਦਾ ਸੱਦਾਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਸੈਮੀਨਾਰ


