ਅੰਮ੍ਰਿਤਸਰ,1 ਨਵੰਬਰ – ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹੋਇਆ ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਲੋੜਵੰਦ ਧੀਆਂ ਦੇ ਵਿਆਹ ਕਰਨ ਦਾ ਜਿੰਮਾ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸਬੰਧਿਤ ਜਿੰਨ੍ਹਾਂ ਮਾਪਿਆਂ ਨੇ ਆਪਣੀਆਂ ਧੀਆਂ ਦੇ ਵਿਆਹ ਤਹਿ ਕੀਤੇ ਸਨ ਪਰ ਹੜ੍ਹਾਂ ਕਾਰਨ ਅਜੇ ਤੱਕ ਹੋ ਨਹੀਂ ਸਕੇ,ਉਹ ਵਿਆਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਟਰੱਸਟ ਦੀਆਂ ਸਬੰਧਿਤ ਜ਼ਿਲ੍ਹਾ ਟੀਮਾਂ ਨੂੰ ਆਪਣੇ ਖੇਤਰ ਦੇ ਅਜਿਹੇ ਪਰਿਵਾਰਾਂ ਦੀ ਪਛਾਣ ਕਰ ਕੇ ਸੂਚੀਆਂ ਤਿਆਰ ਕਰਨ ਲਈ ਕਹਿ ਦਿੱਤਾ ਹੈ ਤਾਂ ਜੋ ਟਰੱਸਟ ਵੱਲੋਂ ਅਜਿਹੇ ਪ੍ਰਭਾਵਿਤ ਜੋੜਿਆਂ ਦੇ ਸਮੂਹਿਕ ਵਿਆਹ ਕਰਨ ਦਾ ਪ੍ਰਬੰਧ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਉਕਤ ਸਾਰੇ ਨਵੇਂ ਵਿਆਹੇ ਜੋੜਿਆਂ ਨੂੰ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਮੁੱਢਲਾ ਜ਼ਰੂਰੀ ਘਰੇਲੂ ਸਮਾਨ ਵੀ ਦਿੱਤਾ ਜਾਵੇਗਾ।
Trending
- PM Modi ਨੇ ਕੀਤਾ ‘ਮੁਆਵਜ਼ੇ’ ਦਾ ਐਲਾਨ
- ਲੁਧਿਆਣਾ ਵਿਚ 2025 ਵਿੱਚ ਡੇਂਗੂ ਤੇ ਚਿਕਨਗੁਨਿਆ ਦੇ ਮਾਮਲਿਆਂ ਵਿੱਚ ਵੱਡੀ ਕਮੀ ਦਰਜ
- *ਕੈਬਨਿਟ ਮੰਤਰੀ ਸੌਂਦ ਵੱਲੋਂ ਖੰਨਾ ਹਲਕੇ ਦੇ ਤਿੰਨ ਪਿੰਡਾਂ ਵਿੱਚ 1.20 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪੰਚਾਇਤ ਘਰਾਂ ਦਾ ਕੀਤਾ ਉਦਘਾਟਨ**
- ਹਰਪਾਲ ਚੀਮਾ ਨੇ ਮੋਦੀ ਸਰਕਾਰ ‘ਤੇ ਲਾਇਆ ਗੰਭੀਰ ਦੋਸ਼
- ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਰਣਜੀਤ ਸਿੰਘ ਉਰਫ ਸੱਪ ਗ੍ਰਿਫਤਾਰ-ਬਠਿੰਡਾ ਪੁਲਿਸ
- ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਵਿਆਹੁਤਾ ਜੋੜਿਆਂ ਨੂੰ ਦੇਵਾਂਗੇ ਜ਼ਰੂਰੀ ਘਰੇਲੂ ਸਮਾਨ : ਡਾ.ਉਬਰਾਏ
- *ਯੁੱਧ ਨਸ਼ਿਆਂ ਵਿਰੁੱਧ; ਜਲੰਧਰ ਪ੍ਰੀਮੀਅਰ ਲੀਗ ਦੇ ਰੋਮਾਂਚਕ ਕ੍ਰਿਕਟ ਮੈਚ ‘ਚ ਲੰਮਾ ਪਿੰਡ ਦਾ ਸਰਕਾਰੀ ਸਕੂਲ ਜੇਤੂ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ


