ਖੰਨਾ, (ਲੁਧਿਆਣਾ) : 01 ਨਵੰਬਰ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਹਲਕਾ ਖੰਨਾ ਦੇ 3 ਪਿੰਡਾਂ ਵਿੱਚ 1 ਕਰੋੜ, 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਪੰਚਾਇਤ ਘਰਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਪਿੰਡ ਦੈਹਿੜੂ ਵਿਖੇ 40 ਲੱਖ ਰੁਪਏ, ਪਿੰਡ ਮਹਿੰਦੀਪੁਰ ਵਿਖੇ 40 ਲੱਖ ਰੁਪਏ ਅਤੇ ਪਿੰਡ ਭੁਮੱਦੀ ਵਿਖੇ 40 ਲੱਖ ਰੁਪਏ ਲਾਗਤ ਨਾਲ ਬਣੇ ਪੰਚਾਇਤ ਘਰਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਪੇਂਡੂ ਵਿਕਾਸ ਤੇ ਪੰਚਾਇਤ ਸੌਂਦ ਨੇ ਹਲਕਾ ਖੰਨਾ ਦੇ ਪਿੰਡ ਭੁਮੱਦੀ ਲਈ ਵੱਡੇ ਐਲਾਨ ਕਰਦਿਆਂ ਕਿਹਾ ਦੈਹਿੜੁ ਜੀ.ਟੀ.ਰੋਡ ਤੋਂ ਖੰਨਾ-ਮਲੇਰਕੋਟਲਾ ਤੱਕ ਵਾਇਆ ਭੁਮੱਦੀ, ਚਕੋਹੀ ਸੜਕ ਜਿਸ ਦੀ ਲੰਬਾਈ 7.5 ਕਿਲੋਮੀਟਰ ਹੈ ਨੂੰ ਨਵੀਂ ਬਣਾਉਣ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇਗਾ। ਪਿੰਡ ਭੁਮੱਦੀ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ “ਹੈਲਥ ਐਂਡ ਵੈੱਲਨੈੱਸ ਸੈਂਟਰ” (ਐਚ.ਡਬਲਯੂ.ਸੀ) ਬਣਾਇਆ ਜਾਵੇਗਾ। ਮਾਡਰਨ ਪਲੇਅ ਗਰਾਊਂਂਡ ਬਣਾਉਣ ਲਈ 40 ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਜੋ 6 ਮਹੀਨੇ ਵਿੱਚ ਮਾਡਰਨ ਪਲੇਅ ਗਰਾਊਂਂਡ ਬਣਕੇ ਤਿਆਰ ਹੋ ਜਾਵੇਗਾ, ਜਿਸ ਵਿੱਚ ਸਾਰੀਆਂ ਸਹੂਲਤਾਂ ਉਪਲਬਧ ਹੋਣਗੀਆਂ। ਪਿੰਡ ਭੁਮੱਦੀ ਦੇ ਐਸ.ਸੀ ਸ਼ਮਸ਼ਾਨ ਘਾਟ ਦਾ ਫਰਸ਼ ਲਗਾਉਣ ਲਈ 3 ਲੱਖ ਰੁਪਏ ਅਤੇ ਐਸ.ਸੀ ਧਰਮਸ਼ਾਲਾ ਦੀ ਮੁਰੰਮਤ ਕਰਵਾਉਣ ਲਈ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਭੁਮੱਦੀ ਦੇ ਹੋਰ ਵਿਕਾਸ ਕਾਰਜਾਂ ਲਈ ਜਲਦ ਹੀ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਿੰਡ ਮਹਿੰਦੀਪੁਰ ਦੇ ਸੀਵਰੇਜ ਦਾ ਕੰਮ ਮੁਕੰਮਲ ਕਰਨ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪਿੰਡ ਮਹਿੰਦੀਪੁਰ ਵਿੱਚ ਪਲੇਅ ਗਰਾਊਂਡ ਬਣਾਉਣ ਲਈ ਵੀ 11.37 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।ਮੰਤਰੀ ਸੌਂਦ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪੱਛੜ ਗਿਆ ਸੀ। ਪਰ ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਇਹਨਾਂ ਵਿਕਾਸ ਕਾਰਜਾਂ ਦੀ ਮੰਗ ਬਹੁਤ ਸਮਾਂ ਪਹਿਲਾਂ ਦੀ ਕੀਤੀ ਜਾ ਰਹੀ ਸੀ। ਜਿਸਨੂੰ ਅੱਜ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਜਿਹੜੇ ਕੰਮ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ ਉਹ ਅੱਜ ਪਹਿਲ ਦੇ ਆਧਾਰ ਉੱਤੇ ਕਰਵਾਏ ਜਾ ਰਹੇ ਹਨ। ਸੌਂਦ ਨੇ ਕਿਹਾ ਕਿ ਖੰਨਾ ਹਲਕੇ ਵਿੱਚ ਹਰੇਕ ਜ਼ਰੂਰੀ ਕੰਮ ਨੂੰ ਤਰਜੀਹੀ ਤੌਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਅਗਲੇ ਇੱਕ ਸਾਲ ਵਿੱਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ। ਉਹਨਾਂ ਜਿੱਥੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਭਵਿੱਖ ਵਿੱਚ ਵੀ ਹਰ ਤਰ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਖੰਨਾ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਓ.ਐਸ.ਡੀ ਕਰੁਣ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਕਿਸਾਨ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਲਿਬੜਾ, ਬੀ.ਡੀ.ਪੀ.ਓ. ਖੰਨਾ ਸਤਵਿੰਦਰ ਸਿੰਘ ਕੰਗ, ਐਸ.ਡੀ.ਓ ਅਰਪਿਤ ਸ਼ਰਮਾ, ਪੰਚਾਇਤ ਅਫ਼ਸਰ ਕੁਲਦੀਪ ਸਿੰਘ, ਜੇ.ਈ ਗੁਰਮੀਤ ਸਿੰਘ, ਜੇ.ਈ ਗੁਰਪ੍ਰੀਤ ਸਿੰਘ, ਸੈਕਟਰੀ ਗੁਰਮੀਤ ਸਿੰਘ, ਸੈਕਟਰੀ ਵਿਕਾਸ ਬੱਤਾ, ਸੈਕਟਰੀ ਮਨਦੀਪ ਸਿੰਘ, ਬਲਾਕ ਪ੍ਰਧਾਨ ਸੁਖਜੀਤ ਸਿੰਘ ਕਾਹਲੋ, ਬਲਾਕ ਪ੍ਰਧਾਨ ਅਤੇ ਸਰਪੰਚ ਮਹਿੰਦੀਪੁਰ ਸੁਰਜੀਤ ਸਿੰਘ, ਹਲਕਾ ਸੋਸ਼ਲ ਮੀਡੀਆ ਇੰਚਾਰਜ ਗੌਰਵ ਮੋਦਗਿੱਲ, ਕੀਮਤੀ ਲਾਲ, ਪਿੰਡ ਦਹਿੜੂ ਦੇ ਸਰਪੰਚ ਸੁਰਿੰਦਰ ਕੌਰ, ਪਿੰਡ ਭੁਮੱਦੀ ਦੇ ਸਰਪੰਚ ਹਰਮਨਜੀਤ ਸਿੰਘ, ਗੁਰਪ੍ਰੀਤ ਸਿੰਘ ਸਹੋਤਾ, ਪ੍ਰਧਾਨ ਹਰਪ੍ਰੀਤ ਸਿੰਘ ਭੋਲਾ, ਰਜਿੰਦਰ ਸਿੰਘ ਰਾਓ, ਪੰਚ ਮਹਿੰਦਰ ਸਿੰਘ, ਪੰਚ ਜਸਵੰਤ ਸਿੰਘ ਜੱਸੀ, ਪੰਚ ਹਾਕਮ ਸਿੰਘ, ਪੰਚ ਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।
Trending
- PM Modi ਨੇ ਕੀਤਾ ‘ਮੁਆਵਜ਼ੇ’ ਦਾ ਐਲਾਨ
- ਲੁਧਿਆਣਾ ਵਿਚ 2025 ਵਿੱਚ ਡੇਂਗੂ ਤੇ ਚਿਕਨਗੁਨਿਆ ਦੇ ਮਾਮਲਿਆਂ ਵਿੱਚ ਵੱਡੀ ਕਮੀ ਦਰਜ
- *ਕੈਬਨਿਟ ਮੰਤਰੀ ਸੌਂਦ ਵੱਲੋਂ ਖੰਨਾ ਹਲਕੇ ਦੇ ਤਿੰਨ ਪਿੰਡਾਂ ਵਿੱਚ 1.20 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪੰਚਾਇਤ ਘਰਾਂ ਦਾ ਕੀਤਾ ਉਦਘਾਟਨ**
- ਹਰਪਾਲ ਚੀਮਾ ਨੇ ਮੋਦੀ ਸਰਕਾਰ ‘ਤੇ ਲਾਇਆ ਗੰਭੀਰ ਦੋਸ਼
- ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਰਣਜੀਤ ਸਿੰਘ ਉਰਫ ਸੱਪ ਗ੍ਰਿਫਤਾਰ-ਬਠਿੰਡਾ ਪੁਲਿਸ
- ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਵਿਆਹੁਤਾ ਜੋੜਿਆਂ ਨੂੰ ਦੇਵਾਂਗੇ ਜ਼ਰੂਰੀ ਘਰੇਲੂ ਸਮਾਨ : ਡਾ.ਉਬਰਾਏ
- *ਯੁੱਧ ਨਸ਼ਿਆਂ ਵਿਰੁੱਧ; ਜਲੰਧਰ ਪ੍ਰੀਮੀਅਰ ਲੀਗ ਦੇ ਰੋਮਾਂਚਕ ਕ੍ਰਿਕਟ ਮੈਚ ‘ਚ ਲੰਮਾ ਪਿੰਡ ਦਾ ਸਰਕਾਰੀ ਸਕੂਲ ਜੇਤੂ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ


