ਲੁਧਿਆਣਾ, 03 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ, ਲੁਧਿਆਣਾ ਸ਼ਹਿਰ ਨੂੰ ਜੋੜਨ ਵਾਲੇ ਪ੍ਰਮੁੱਖ ਪੁਰਾਣੇ ਲੱਕੜ ਬ੍ਰਿਜ ‘ਤੇ ਨਵੀਂ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਸ਼੍ਰੀ ਦੰਡੀ ਸਵਾਮੀ ਮੰਦਿਰ ਦੇ ਸ਼੍ਰੀ ਰਾਜ ਕੁਮਾਰ ਸ਼ਰਮਾ ਦੇ ਸ਼ੁਭ ਆਸ਼ੀਰਵਾਦ ਨਾਲ ਕੀਤਾ। ਇਸ ਮੌਕੇ ਕੰਮ ਦੀ ਗੁਣਵੱਤਾ ਦਾ ਨੀਰੀਖਣ ਕਰਨ ਲਈ ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਅਤੇ ਵੱਡੀ ਗਿਣਤੀ ਦੇ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਬੱਗਾ ਨੇ ਦੁਹਰਾਇਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵੱਖ-ਵੱਖ ਹਲਕਿਆਂ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਗਰਾਂਟਾ ਦੇ ਗੱਫੇ ਦਿੱਤੇ ਜਾ ਰਹੇ ਹਨ।
Trending
- ਹਲਫ਼ਨਾਮੇ ਦੇ ਵਿਰੋਧ ’ਚ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ
- ਭਾਜਪਾ ਆਗੂ ਗੁਰਦਰਸ਼ਨ ਸੈਣੀ ਅਤੇ ਰਣਜੀਤ ਗਿੱਲ ਨੇ ਪਾਰਟੀ ਉਮੀਦਵਾਰ ਹਰਜੀਤ ਸੰਧੂ ਲਈ ਕੀਤਾ ਪ੍ਰਚਾਰ
- ਵਿਧਾਇਕ ਬੱਗਾ ਵੱਲੋਂ ਲੱਕੜ ਬ੍ਰਿਜ ‘ਤੇ ਨਵੀਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ’ਚ ਸ਼ਾਮਲ ਹੋਣ ਦਾ ਸੱਦਾ
- ਭੀਖ ਮੰਗਵਾਉਣ ਵਾਲਿਆਂ ਦੇ ਚੁੰਗਲ ਤੋਂ ਪੰਜਾਬ ਸਰਕਾਰ ਨੇ ਛੁਡਵਾਏ 700 ਤੋਂ ਵੱਧ ਬੱਚੇ
- ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ
- ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਐਲਾਨੀ ਛੁੱਟੀ, ਸਕੂਲ ਕਾਲਜ, ਰਹਿਣਗੇ ਬੰਦ
- ਸ਼੍ਰੀ ਸੰਜੀਵ ਬਾਂਸਲ ਵੱਲੋਂ 34ਵੀ ਵਾਰ ਕੀਤਾ ਖੂਨਦਾਨ ਕੋਪਲ ਦੀ 15ਵੀਂ ਵਰ੍ਹੇਗੰਢ ਨੂੰ ਸਮਰਪਿਤ


