ਦਿੜਬਾ ਮੰਡੀ, 08 ਨਵੰਬਰ ਸਤਪਾਲ ਖਡਿਆਲ
ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾਨ ਅੱਜ ਪੰਜਾਬ ਪਰਤਣ ਉੱਤੇ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਵਿਖੇ ਸਵਾਗਤ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਹੇਅਰ, ਵਿਧਾਇਕ ਡਾ ਅਮਨਦੀਪ ਕੌਰ ਅਰੋੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ, ਕੌਂਸਲਰ ਸਰਬਜੀਤ ਸਿੰਘ ਸਮਾਣਾ ਵੀ ਸ਼ਾਮਲ ਸਨ।
ਇਸ ਮੌਕੇ ਖੁੱਲੀ ਜੀਪ ਰਾਹੀਂ ਖਿਡਾਰਨਾਂ ਦਾ ਸਵਾਗਤ ਕੀਤਾ ਗਿਆ। ਵੱਡੀ ਤਾਦਾਦ ਵਿੱਚ ਹਾਜਰ ਲੋਕਾਂ ਨੇ ਖਿਡਾਰਨਾਂ ਤੇ ਫੁੱਲਾਂ ਦੀ ਵਰਖਾ ਕੀਤੀ।
ਵਿੱਤ ਮੰਤਰੀ ਐਡਵੋਕੇਟ ਸ੍ ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵਚਨਬੱਧ ਹੈ। ਅਸੀਂ ਸੂਬੇ ਵਿੱਚ ਖੇਡਾਂ ਦਾ ਮਾਹੌਲ ਪੈਦਾ ਕਰ ਰਹੇ ਹਾਂ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਸਾਡੇ ਖਿਡਾਰੀ ਹੋਰ ਮੱਲਾ ਮਾਰਨ।
ਉਨ੍ਹਾਂ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ, ਅਮਨਜੋਤ ਕੌਰ ਵਲੋਂ ਪੰਜਾਬ ਦਾ ਮਾਣ ਵਧਾਉਣ ਲਈ ਪਾਏ ਗਏ ਖੂਬਸੂਰਤ ਯੋਗਦਾਨ ਦੀ ਸਲਾਘਾ ਕੀਤੀ।
ਹਵਾਈ ਅੱਡੇ ਉੱਤੇ ਜਸ਼ਨ ਦਾ ਮਾਹੌਲ ਰਿਹਾ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਵੀਡਿਓ ਕਾਲ ਰਾਹੀਂ ਖਿਡਾਰਨਾਂ ਨੂੰ ਵਧਾਈ ਦਿੱਤੀ ਗਈ। ਸਾਡੀਆਂ ਧੀਆਂ ਨੇ ਨਾਂ ਸਿਰਫ ਪੰਜਾਬ ਬਲਕਿ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।


