08 ਨਵੰਬਰ ਸਤਪਾਲ ਖਡਿਆਲ
69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਅੰਡਰ -17 ਅਤੇ ਅੰਡਰ-19 ਲੜਕੀਆਂ 2025-26 ਦੇ ਮੁਕਾਬਲੇ ਜੋ ਕਿ ਸਥਾਨਕ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਦੇ ਖੇਡ ਗਰਾਊਂਡ ਵਿਖੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ) ਸ਼੍ਰੀਮਤੀ ਤਰਵਿੰਦਰ ਕੌਰ ਜੀ ਅਤੇ ਮਾਨਯੋਗ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਨਜੀਤ ਕੋਰ ਜੀ ਦੀ ਯੋਗ ਅਗਵਾਈ ਵਿੱਚ ਹੋਏ ਅੱਜ ਸਫਲਤਾਪੂਰਵਕ ਸੰਪੰਨ ਹੋਏ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਕਨਵੀਨਰ ਸ੍ਰ ਅਮਰੀਕ ਸਿੰਘ ਡੀ ਪੀ ਈ ਨੇ ਦੱਸਿਆ ਇਸ ਟੂਰਨਾਮੈਂਟ ਵਿੱਚ ਅੰਡਰ -19 ਸਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਜਿਲ੍ਹਾ ਫਿਰੋਜ਼ਪੁਰ ਨੇ ਮਾਨਸਾ ਨੂੰ 2-0 ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਸੰਗਰੂਰ ਨੇ ਪਟਿਆਲਾ ਨੂੰ 2-0 ਹਰਾ ਕੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਅੰਡਰ -17 ਵਰਗ ਵਿੱਚ ਮਾਨਸਾ ਨੇ ਫਿਰੋਜ਼ਪੁਰ ਨੂੰ 2-0 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ । ਇਸ ਤਰਾਂ ਲੁਧਿਆਣਾ ਨੇ ਸੰਗਰੂਰ ਨੂੰ 2-0 ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਅੱਜ ਇਨਾਮ ਵੰਡਣ ਦੀ ਰਸਮ ਸ੍ਰੀਮਤੀ ਨਰੇਸ਼ ਸੈਣੀ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਜੀ ਕੀਤੀ , ਉਹਨਾਂ ਨੇ ਸਮੂਹ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਸਖ਼ਤ ਮਿਹਨਤ ਕਰਨ ਹੀ ਹਰ ਖੇਤਰ ਜੇਤੂ ਬਣਿਆ ਜਾ ਸਕਦਾ ਹੈ । ਉਨ੍ਹਾਂ ਨੇ ਇਸ ਮੌਕੇ ਤੇ ਸਟੇਟ ਵੱਲੋਂ ਬਤੌਰ ਅਬਜਰਬਰ ਅਤੇ ਸਲੈਕਟਰ ਸ੍ਰ ਬਲਕਾਰ ਸਿੰਘ ਡੀ ਪੀ ਈ ਲੁਧਿਆਣਾ,ਸ੍ਰ ਅਮਰਜੀਤ ਸਿੰਘ ਡੀ ਪੀ ਈ ਫਿਰੋਜਪੁਰ, ਜਤਿੰਦਰ ਸਿੰਘ ਪੀ ਟੀ ਆਈ ਲੁਧਿਆਣਾ,ਸ੍ਰੀ ਨਾਇਬ ਖਾਨ ਲੈਕ. ਫਿਜੀ. ਬਾਲੀਆਂ ਸੰਗਰੂਰ ਸ੍ਰ ਰਵਿੰਦਰ ਸਿੰਘ ਡੀ ਪੀ ਈ ਲੁਧਿਆਣਾ, ਸ੍ਰੀ ਰਕੇਸ ਕੁਮਾਰ ਲੁਧਿਆਣਾ ਜੀ ਧੰਨਵਾਦ ਕੀਤਾ । ਇਹਨਾਂ ਤੋਂ ਇਲਾਵਾ ਹੈੱਡਮਿਸਟਰੈਸ ਮਨਜੋਤ ਕੌਰ,ਹੈੱਡਮਿਸਟਰੈਸ ਸ਼ੀਨੂੰ, ਹੈੱਡਮਾਸਟਰ ਸ੍ਰ ਸੁਖਦੀਪ ਸਿੰਘ , ਹੈੱਡਮਾਸਟਰ ਗੁਰਿੰਦਰ ਸਿੰਘ, ਹੈੱਡਮਾਸਟਰ ਹਰਪ੍ਰੀਤ ਸਿੰਘ, ਅਤੇ ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਸੁਖਵੀਰ ਸਿੰਘ ਧੂਰੀ ਜੀ ਨੇ ਬਾਖੂਬੀ ਨਿਭਾ ਰਹੇ ਹਨ। ਇਸ ਤੋ ਇਲਾਵਾ ਸਰੀਰਕ ਸਿੱਖਿਆ ਦੇ ਅਧਿਆਪਕ ਸਹਿਬਾਨ ਵੱਖ-ਵੱਖ ਡਿਊਟੀ ਨਿਭਾਅ ਰਹੇ ਹਨ ਜਿੰਨ੍ਹਾਂ ਵਿੱਚ ਸ੍ਰ ਇੰਦਰਜੀਤ ਸਿੰਘ ਲੈਕਚਰਾਰ,ਸ੍ਰੀਮਤੀ ਹਰਵਿੰਦਰ ਕੌਰ ਲੈਕਚਰਾਰ,ਸ੍ਰ ਕੰਵਲਦੀਪ ਸਿੰਘ ਡੀਪੀਈ,ਸ੍ਰ ਮਨਪ੍ਰੀਤ ਸਿੰਘ ਡੀਪੀਈ, ਸ੍ਰ ਜਗਤਾਰ ਸਿੰਘ ਪੀ ਟੀ ਆਈ,ਸ੍ਰੀ ਪ੍ਰਿੰਸ ਕਾਲੜਾ ਬਲਾਕ ਸਪੋਰਟਸ ਕੋਆਰਡੀਨੇਟਰ , ਆਦਿ ਹਾਜ਼ਰ ਹਨ ।


