ਜਲੰਧਰ, 12 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਕੋਈ ਵੀ ਵਿਅਕਤੀ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਓਲਿਵ ਰੰਗ (ਮਿਲਟਰੀ ਰੰਗ) ਦੇ ਵ੍ਹੀਕਲ/ਮੋਟਰਸਾਈਕਲ ਦੀ ਵਰਤੋਂ ਨਹੀਂ ਕਰੇਗਾ।
ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।


