ਲੁਧਿਆਣਾ, 14 ਨਵੰਬਰ (000) – ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਵੱਲੋਂ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ।ਜਿਲ੍ਹਾ ਬਾਲ ਸੁਰੱਖਿਆ ਅਫਸਰ, ਰਸ਼ਮੀ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਨੁਸਾਰ, ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਪੰਜਾਬ ਰਾਜ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਜਿਲ੍ਹਾ ਬਾਲ ਸੁਰੱਖਿਆ ਯੁਨਿਟ, ਸਿੱਖਿਆ ਵਿਭਾਗ ਦੀ ਟੀਮ ਵੱਲੋ ਸਾਂਝੇ ‘ਤੌਰ ਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਸਕੂਲ ਦੁਗਰੀ ਰੋੜ੍ਹ, ਲੁਧਿਆਣਾ ਅਤੇ ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਪਾਰਕ, ਗਿੱਲ ਰੋੜ੍ਹ ਲੁਧਿਆਣਾ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਬੱਸਾਂ ਨੂੰ ਇਕ ਹਫਤੇ ਵਿੱਚ ਆਪਣੀਆਂ ਕਮੀਆਂ ਪੂਰੀਆਂ ਕਰਨ ਲਈ ਹਿਦਾਇਤ ਕੀਤੀ ਗਈ। ਇਸ ਦੌਰਾਨ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਰੈਗੂਲਰ ਅਤੇ ਅਚਨਚੇਤ ਸਕੂਲੀ ਵਾਹਨਾਂ ਦੀ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਦੀਪਕ ਕੁਮਾਰ, ਮਨੋਜ ਕੁਮਾਰ, ਮੇਜਰ ਸਿੰਘ ਅਤੇ ਰਜਿੰਦਰ ਸਿੰਘ ਸਿੱਖਿਆ ਵਿਭਾਗ, ਲਵਪ੍ਰੀਤ ਸਿੰਘ, ਸ਼ੋਸ਼ਲ ਵਰਕਰ (ਜਿਲ੍ਹਾਂ ਬਾਲ ਸੁਰੱਖਿਆ ਯੂਨਿਟ), ਵਰਿੰਦਰ ਸਿੰਘ (ਜਿਲ੍ਹਾ ਪ੍ਰੋਗਰਾਮ ਦਫਤਰ) ਹਾਜ਼ਰ ਸਨ।
Trending
- ਵਿਧਾਇਕ ਪਰਾਸ਼ਰ ਨੇ ਹਰਚਰਨ ਨਗਰ ਦੀਆਂ ਗਲੀਆਂ ਦੀ ਮੁੜ ਉਸਾਰੀ ਲਈ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
- ਵੱਡੀ ਗਿਣਤੀ ‘ਚ ਪੈਨਸ਼ਨਰਾਂ ਦੀ ਡਿਜਿਟਲ ਲਾਈਫ ਸਰਟੀਫਿਕੇਟ ਅਤੇ ਈ-ਕੇ.ਵਾਈ.ਸੀ. ਪ੍ਰਕਿਰਿਆ ਮੁਕੰਮਲ
- *3 ਪੰਜਾਬ ਗਰਲਜ਼ ਬਟਾਲੀਅਨ NCC ਦੀ ਰਾਜਸਥਾਨ ਟ੍ਰੈਕਿੰਗ ਕੈਂਪ 2025 ਵਿੱਚ ਭਾਗੀਦਾਰੀ
- ਵਿਧਾਇਕ ਸਿੱਧੂ ਵੱਲੋਂ ਕੀਤਾ ਗਿਆ ਰਸਮੀ ਉਦਘਾਟਨ**- ਪਹਿਲੇ ਦਿਨ ਵੱਖ-ਵੱਖ 18 ਟੀਮਾਂ ਨੇ ਆਪਣੇ ਜੌਹਰ ਵਿਖਾਏ
- ਵਿਧਾਇਕ ਛੀਨਾ ਨੇ ਵਾਰਡ ਨੰ: 27 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਰੱਖਿਆ ਨੀਂਹ ਪੱਥਰ
- *ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ*
- ਪ੍ਰਸ਼ਾਸਨ ਵੱਲੋਂ ਡੀ.ਐਮ.ਸੀ. ਹਸਪਤਾਲ ਦੇ ਸਹਿਯੋਗ ਨਾਲ ‘ਮਿਸ਼ਨ ਸਵਸਥ ਕਵਚ’ ਦੇ ਦੂਜੇ ਪੜਾਅ ਦਾ ਆਗਾਜ਼
- ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੀ ਕੀਤੀ ਵੈੱਬਸਾਈਟ ਲਾਂਚ*


