ਪਾਇਲ/ਲੁਧਿਆਣਾ, 15 ਨਵੰਬਰ (000) – ਸਿਵਲ ਹਸਪਤਾਲ, ਦੋਰਾਹਾ ਵਿੱਚ 51 ਪੋਸਟਾਂ ਨੂੰ ਹਰੀ ਝੰਡੀ ਦੇਣ ਲਈ, ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ ਜਿਨ੍ਹਾਂ ਵਿੱਚ ਸਿਵਲ ਹਸਪਤਾਲ, ਦੋਰਾਹਾ ਵਿੱਚ 51 ਪੋਸਟਾਂ ਕੱਢਣ ਦਾ ਅਹਿਮ ਫੈਸਲਾ ਵੀ ਸ਼ਾਮਲ ਹੈ।ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਕੁੱਝ ਸਮਾਂ ਪਹਿਲਾਂ ਆਸਾਮੀਆਂ ਦਾ ਮਾਮਲਾ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਸੀ, ਜਿਸਨੂੰ ਹੁਣ ਬੂਰ ਪਿਆ ਹੈ।ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਇਨ੍ਹਾਂ ਆਸਾਮੀਆਂ ਦੇ ਭਰਨ ਤੋਂ ਬਾਅਦ ਸਿਵਲ ਹਸਪਤਾਲ, ਦੋਰਾਹਾ ਵਿਖੇ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਦੇਖਣ ਨੂੰ ਮਿਲੇਗਾ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਵੱਡੇ ਪੱਧਰ ‘ਤੇ ਭਰਤੀ ਕੀਤੀ ਜਾਣੀ ਹੈ।
Trending
- ਹਲਕਾ ਆਤਮ ਨਗਰ ‘ਚ ਚੱਲ ਰਹੇ ਕ੍ਰਿਕੇਟ ਟੂਰਨਾਮੈਂਟ ਦੇ ਦੂਸਰੇ ਦਿਨ ਰੋਮਾਂਚਕ ਮੁਕਾਬਲੇ ਹੋਏ
- ਫਰੂਟ ਮੰਡੀ ਹਾਦਸੇ ਵਾਲੀ ਥਾਂ ਜਾਇਜ਼ਾ ਲੈਣ ਪਹੁੰਚੇ ਚੇਅਰਮੈਨ ਅਤੇ ਸਕੱਤਰ
- ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ – ਤਰੁਣਪ੍ਰੀਤ ਸਿੰਘ ਸੌਂਦ*ਖੰ
- *ਕੈਬਨਿਟ ਮੰਤਰੀ ਸੌਂਦ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ
- ਹੜ੍ਹ ਪੀੜਤਾਂ ਦੀ ਮਦਦ ਲਈ ਕੈਮਿਸਟ ਐਸੋਸੀਏਸ਼ਨਾਂ ਆਈਆਂ ਅੱਗੇ
- ਚੇਤਨਾ ਵਿੱਦਿਅਕ ਟੂਰ : ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਚੋਣ ਦਫ਼ਤਰ ਦਾ ਦੌਰਾ
- ਰਾਜ ਸੂਚਨਾ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਧਾਰਮਿਕ ਵਿਰਾਸਤੀ ਪੁਸਤਕ ਭੇਟ
- ਵਿਧਾਇਕ ਗਿਆਸਪੁਰਾ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਵਿਸ਼ੇਸ਼ ਧੰਨਵਾਦ*


