ਫਤਿਹਗੜ ਚੂੜੀਆਂ ਦੇ ਨਜਦੀਕ ਅਤੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸਰਫ਼ਕੋਟ ਦਾ ਇੱਕ 19 ਸਾਲਾਂ ਨੌਜਵਾਨ ਗੁਰਬਾਜ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਜੋ ਕਿ ਘਰ ਦੀ ਗਰੀਬੀ ਨੂੰ ਦੂਰ ਕਰਨ ਵਾਸਤੇ ਰੋਮਾਨੀਆਂ ਗਿਆ ਸੀ। ਉੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਮ੍ਰਿਤਕ ਗੁਰਬਾਜ਼ ਸਿੰਘ ਦੀ ਮਾਤਾ ਮਨਦੀਪ ਕੌਰ ਅਤੇ ਤਾਏ ਚਰਨਜੀਤ ਸਿੰਘ ਖਾਲਸਾ ਨੇ ਦੁਖੀ ਹਿਰਦੇ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਥੇ ਸਭ ਕੁੱਝ ਠੀਕ ਠਾਕ ਚਲ ਰਿਹਾ ਸੀ ਪਰ ਅਚਾਨਕ ਬੀਤੀ 12 ਜੂਨ ਨੂੰ ਉਨਾਂ ਨੂੰ ਉਸ ਦੇ ਕਮਰੇ ਵਿੱਚ ਰਹਿੰਦੇ ਉਸ ਦੇ ਦੋਸਤ ਹੀਰਾ ਸਿੰਘ ਦਾ ਫੋਨ ਆਇਆ ਕਿ ਉਨਾਂ ਦਾ ਲੜਕਾ ਠੀਕ ਨਹੀਂ ਹੈ ਅਤੇ ਫਿਰ ਅਗਲੇ ਦਿਨ 13 ਜੂਨ ਨੂੰ ਫੋਨ ਆ ਗਿਆ ਕਿ ਉਨਾਂ ਦੇ ਲੜਕੇ ਗੁਰਬਾਜ ਸਿੰਘ ਦੀ ਮੌਤ ਹੋ ਗਈ ਹੈ।
Trending
- ਅਰਵਿੰਦ ਕੇਜਰੀਵਾਲ ਨੇ ਤੁਹਾਡੇ ਵੱਡੇ ਭਰਾ ਵਜੋਂ ਕੰਮ ਕੀਤਾ, ਸਿਆਸਤਦਾਨ ਵਜੋਂ ਨਹੀਂ, ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ, ਉਹ (ਭਾਜਪਾ) ਵੰਡਣ ਵਾਲੀ ਰਾਜਨੀਤੀ ਕਰਦੇ ਹਨ: ਮੁੱਖ ਮੰਤਰੀ ਮਾਨ
- ਔਰਤਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ, ਸਿਲੰਡਰ ‘ਤੇ ਮਿਲੇਗੀ 500 ਰੁਪਏ ਦੀ ਸਬਸਿਡੀ
- ਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ ‘ਤੇ 21 ਮਾਰਚ ਨੂੰ ਹੋਵੇਗੀ ਸੁਣਵਾਈ
- ਜਾਣੋ ਆਪਣੇ ਸ਼ਹਿਰ ਦੇ ਸੋਨਾ-ਚਾਂਦੀ ਦੇ ਨਵੇਂ ਰੇਟ
- ਸਿੱਖ ਜਥੇਬੰਦੀਆਂ, ਸਿੱਖ ਸਭਾਵਾਂ ਅਤੇ ਧਾਰਮਕ ਜਥੇਬੰਦੀਆਂ ਨੇ ਵੀ ਕੀਤੀ ਨਾਅਰੇਬਾਜ਼ੀ
- ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਹੈ 5000 ਰੁਪਏ
- ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ, ਸ਼੍ਰੋਮਣੀ ਕਮੇਟੀ ਨੇ ਪੰਜਾਬ ’ਚ ਨਹੀਂ ਚੱਲਣ ਦਿੱਤੀ
- ਭਗਵੰਤ ਮਾਨ ਸਰਕਾਰ ਕੇਂਦਰ ਦੀ ਨਵੀਂ ਮੰਡੀਕਰਣ ਨੀਤੀ ਨੂੰ ਪੰਜਾਬ ਚ ਲਾਗੂ ਨਹੀਂ ਕਰੇਗੀ