ਇਲਾਕਾ ਨਿਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਪੰਜਾਬੀ ਬਾਗ ਇਲਾਕੇ (ਨਵੇਂ ਵਾਰਡ ਨੰਬਰ 50 ਅਤੇ ਪੁਰਾਣੇ ਵਾਰਡ ਨੰਬਰ 45) ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ।
ਇਹ ਪ੍ਰਾਜੈਕਟ ਕਰੀਬ 92 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ ਸੜਕਾਂ ਦੇ ਕਿਨਾਰਿਆਂ ‘ਤੇ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ।
ਵਿਧਾਇਕ ਸਿੱਧੂ ਨੇ ਕਿਹਾ ਕਿ ਆਤਮ ਨਗਰ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਸਨੀਕਾਂ ਦੀ ਸਹੂਲਤ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕੰਮਾਂ ਦੀ ਗੁਣਵੱਤਾ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਹਲਕਾ ਵਾਸੀਆਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਆਤਮ ਨਗਰ ਹਲਕੇ ਵਿੱਚ ਹੋਰ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।