ਬਰਨਾਲਾ ਵਿਚ ਵੱਡਾ ਉਲਟਫੇਰ ਹੋਇਆ ਹੈ। AAP ਦਾ ਗੜ੍ਹ ਮੰਨੀ ਜਾਂਦੀ ਸੀਟ ਉਤੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ 28 ਹਜ਼ਾਰ ਤੋਂ ਜ਼ਿਆਦਾ ਵੋਟ ਲੈਕੇ ਜਿੱਤ ਹਾਸਲ ਕੀਤੀ ਹੈ। ਜਦੋਂਕਿ ਆਮ ਆਦਮੀ ਪਾਰਟੀ ਉਮੀਦਵਾਰ ਨੂੰ 26 ਹਜ਼ਾਰ ਵੋਟਾਂ ਮਿਲੀਆਂ ਹਨ। ਜਦੋਂਕਿ ਤੀਜੇ ਨੰਬਰ ਤੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਹਨ ਜਿਨ੍ਹਾਂ ਨੂੰ 17 ਹਜ਼ਾਰ ਵੋਟਾਂ ਮਿਲੀਆਂ ਹਨ। ਚੌਥੇ ਨੰਬਰ ਤੇ ਅਜ਼ਾਦ ਉਮੀਦਵਾਰ ਗੁਰਦੀਪ ਬਾਠ ਹਨ। ਜਿਨ੍ਹਾਂ ਨੂੰ 16 ਹਜ਼ਾਰ ਵੋਟਾਂ ਮਿਲੀਆ ਹਨ।
AAP ਨੂੰ ਮਹਿੰਗੀ ਪਈ ਬਗਾਵਤ
ਆਮ ਆਦਮੀ ਪਾਰਟੀ ਨੂੰ ਗੁਰਦੀਪ ਸਿੰਘ ਬਾਠ ਵੱਲੋਂ ਕੀਤੀ ਗਈ ਬਗਾਵਤ ਦਾ ਨੁਕਸਾਨ ਹੁੰਦਾ ਦਿਖਾਈ ਦੇ ਰਿਹਾ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਬਾਕੀ ਸੀਟਾਂ ਤੇ ਚੋਣਾਂ ਜਿੱਤਦੀ ਨਜ਼ਰ ਆ ਰਹੀ ਹੈ ਤਾਂ ਉੱਥੇ ਹੀ ਬਰਨਾਲਾ ਜੋ ਕਿ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ। ਉੱਥੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਹਿਲੀ ਵਾਰ ਚੋਣ ਲੜ ਰਹੇ ਹਨ ਢਿੱਲੋਂ
ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਕਾਂਗਰਸ ਦੇ ਪ੍ਰਧਾਨ ਹਨ। ਉਹਨਾਂ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਹੈ। ਜਿਸ ਵਿੱਚ ਉਹ ਚੰਗਾ ਪ੍ਰਦਰਸ਼ਨ ਕਰਦੇ ਹੋਏ ਨਜ਼ਰ ਆਏ ਹਨ। ਇਸ ਤੋਂ ਪਹਿਲਾਂ ਉਹਨਾਂ ਦੇ ਭਰਾ ਮਹਰੂਮ ਸੀਰਾ ਢਿੱਲੋਂ ਨੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਜਿਸ ਵਿੱਚ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।