ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਹਾਸਿਲ ਕੀਤੀ। ਉਨ੍ਹਾਂ ਨੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਕਾਂਗਰਸ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 5722 ਹਜ਼ਾਰ ਵੋਟਾਂ ਦੇ ਫਰਕ ਨਾਲ਼ ਹਰਾਇਆ।
ਭਾਜਪਾ ਦੇ ਰਵੀਕਰਨ ਸਿੰਘ ਕਾਹਲੋਂ ਨੂੰ ਸਿਰਫ 6449 ਵੋਟ ਹੀ ਮਿਲ ਸਕੇ ਅਤੇ ਉਹਨਾਂ ਦੀ ਜ਼ਮਾਨਤ ਜ਼ਬਤ ਹੋ ਗਈ। ਰੰਧਾਵਾ ਨੇ ਕਿਹਾ ਕਿ ਉਹਨਾਂ ਦੀ ਲੜਾਈ ਹੰਕਾਰ ਅਤੇ ਪਰਿਵਾਰਵਾਦ ਦੇ ਵਿਰੁੱਧ ਲੜਾਈ ਸੀ ਅਤੇ ਇਸ ਵਿੱਚ ਜਿੱਤ ਹੰਕਾਰ ਅਤੇ ਪਰਿਵਾਰਵਾਦ ਦੀ ਹਰ ਹੋਈ ਹੈ।
ਚੋਣ ਨਤੀਜਾ ਐਲਾਨ ਹੋਣ ਤੋਂ ਬਾਅਦ ਆਪ ਸਮਰਥਕਾਂ ਵਿੱਚ ਖੁਸ਼ੀ ਦੀ ਭਾਰੀ ਲਹਿਰ ਪਾਈ ਗਈ ਅਤੇ ਭੰਗੜਾ ਪਾ ਕੇ ਜਸ਼ਨ ਮਨਾਇਆ।


