ਇੱਕ ਵਿਅਕਤੀ ਨੇ ਕੇਜਰੀਵਾਲ ‘ਤੇ ਕੋਈ ਤਰਲ ਪਦਾਰਥ ਸੁੱਟਣ ਦੀ ਕੋਸ਼ਿਸ਼ ਕੀਤੀ, ਪਰ ਸੁਰੱਖਿਆ ਕਰਮੀਆਂ ਨੇ ਤੁਰੰਤ ਹਰਕਤ ਵਿੱਚ ਆ ਕੇ ਵਿਅਕਤੀ ਨੂੰ ਫੜ ਲਿਆ। ਹਾਲਾਂਕਿ ਇਸ ਘਟਨਾ ‘ਚ ਕੇਜਰੀਵਾਲ ਨੂੰ ਕੋਈ ਸੱਟ ਨਹੀਂ ਲੱਗੀ।
ਅਰਵਿੰਦ ਕੇਜਰੀਵਾਲ ‘ਤੇ ਹਮਲਾ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਹਮਲਾ ਹੋਇਆ ਹੈ। ਸ਼ਨੀਵਾਰ ਨੂੰ ਗ੍ਰੇਟਰ ਕੈਲਾਸ਼ ਇਲਾਕੇ ‘ਚ ਉਨ੍ਹਾਂ ਦੀ ਪੈਦਲ ਯਾਤਰਾ ਦੌਰਾਨ ਉਨ੍ਹਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਕ ਵਿਅਕਤੀ ਨੇ ਉਨ੍ਹਾਂ ‘ਤੇ ਤਰਲ ਪਦਾਰਥ ਸੁੱਟਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਹਰਕਤ ‘ਚ ਆ ਕੇ ਵਿਅਕਤੀ ਨੂੰ ਫੜ ਲਿਆ। ਹਾਲਾਂਕਿ ਇਸ ਘਟਨਾ ‘ਚ ਕੇਜਰੀਵਾਲ ਨੂੰ ਕੋਈ ਸੱਟ ਨਹੀਂ ਲੱਗੀ।
ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ, ਜਦੋਂ ਕੇਜਰੀਵਾਲ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਜਨਸੰਪਰਕ ਕਰ ਰਹੇ ਹਨ। ਵੀਡੀਓ ਫੁਟੇਜ ਤੋਂ ਪਤਾ ਚੱਲਦਾ ਹੈ ਕਿ ਸੁਰੱਖਿਆ ਕਰਮੀਆਂ ਨੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਇਸ ਘਟਨਾ ਦੇ ਪੂਰੇ ਵੇਰਵੇ ਆਉਣੇ ਬਾਕੀ ਹਨ।