ਚੰਡੀਗੜ੍ਹ ਦੇ ਸੈਕਟਰ-28 ‘ਚ ਮੰਗਲਵਾਰ ਤੜਕੇ ਕੁਝ ਅਣਪਛਾਤੇ ਬਦਮਾਸ਼ਾਂ ਨੇ ਘਰ ‘ਚ ਇਕੱਲੀ 80 ਸਾਲਾ ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ ਲੁੱਟ ਲਿਆ। ਪੁਲਿਸ ਨੇ ਮਾਮਲਾ ਸੁਲਝਾ ਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੁਲਜ਼ਮਾਂ ਨੇ ਔਰਤ ਦੇ ਗਲ ’ਤੇ ਗੰਡਾਸੀ ਪਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਸੈਕਟਰ-26 ਥਾਣੇ ਵਿੱਚ ਲੁੱਟ-ਖੋਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਲੁਟੇਰੇ ਘਰੋਂ ਲੱਖਾਂ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ ਸਨ।
ਇਸ ਸਬੰਧੀ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ‘ਚ ਬਜ਼ੁਰਗ ਔਰਤ ਦੇ ਭਤੀਜੇ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਹਾਲਾਂਕਿ ਇਕ ਦੋਸ਼ੀ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਦੱਸਣ ਯੋਗ ਹੈ ਭਤੀਜਾ ਲੁਧਿਆਣਾ ਤੋਂ ਲੋਡ ਕਰਵਾਉਣ ਲਈ ਆਪਣੇ ਦੋਸਤਾਂ ਨਾਲ ਚੰਡੀਗੜ੍ਹ ਪਹੁੰਚਿਆ ਸੀ, ਜਿਸ ਸਬੰਧੀ ਉਸ ਨੂੰ ਪਤਾ ਸੀ ਕਿ ਉਸ ਦੀ ਮਾਸੀ ਘਰ ’ਚ ਇਕੱਲੀ ਰਹਿੰਦੀ ਹੈ ਅਤੇ ਇਹ ਲੁਟੇਰੇ ਦੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਚੰਡੀਗੜ੍ਹ ਪੁੱਜੇ ਸਨ।