ਜਲੰਧਰ : ਪੰਜਾਬ ਸਰਕਾਰ ਵਲੋਂ ਸੂਬੇ ‘ਚ ਨੌਜਵਾਨਾਂ ਨੂੰ ਲਗਾਤਾਰ ਬਿਨਾਂ ਰਿਸ਼ਵਤ ਅਤੇ ਸਿਫ਼ਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਕਾਰਨ ਨੌਜਵਾਨਾਂ ‘ਚ ਖ਼ੁਸ਼ੀ ਦੀ ਲਹਿਰ ਹੈ ਅਤੇ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬੀ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਜਾਣ ਦਾ ਰੁਝਾਨ ਵੀ ਘਟਿਆ ਹੈ।PauseUnmute
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਸਰਕਾਰੀ ਨੌਕਰੀ ਕਰਦੀ ਪਿੰਕੀ ਨੇ ਦੱਸਿਆ ਕਿ ਉਸ ਦੇ ਘਰ ‘ਚੋਂ ਸਿਰਫ ਉਸ ਦੀ ਹੀ ਪਹਿਲੀ ਸਰਕਾਰੀ ਨੌਕਰੀ ਲੱਗੀ ਹੈ। ਪਿੰਕੀ ਨੇ ਦੱਸਿਆ ਕਿ ਪਿਛਲੇ 6 ਸਾਲਾਂ ‘ਚ ਕਿਸੇ ਵੀ ਸਰਕਾਰ ਵਲੋਂ ਪੰਜਾਬ ‘ਚ ਸਟੈਨੋ ਦੀ ਭਰਤੀ ਨਹੀਂ ਕੱਢੀ ਗਈ ਅਤੇ ਨੌਕਰੀ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਹੀ ਕੱਢੀ ਗਈ।
ਉਸ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਭਗਵੰਤ ਮਾਨ ਸਰਕਾਰ ਸਮੇਂ-ਸਮੇਂ ‘ਤੇ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ। ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਦੀ ਭਗਵੰਤ ਮਾਨ ਸਰਕਾਰ 50 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦੇ ਚੁੱਕੀ ਹੈ।


