ਦੇ ਵਸਨੀਕਾਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਗਿਆਸਪੁਰਾ ਵਿਖੇ ਤਿੰਨ ਕੰਪੈਕਟਰਾਂ ਦਾ ਉਦਘਾਟਨ ਕੀਤਾ।ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਕੰਪੈਕਟਰਾਂ ਦੇ ਸਥਾਪਿਤ ਹੋਣ ਨਾਲ ਸਥਾਨਕ ਲੋਕਾਂ ਨੂੰ ਕੂੜੇ ਦੇ ਢੇਰਾਂ ਤੋਂ ਨਿਜਾਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਬਦਬੂ ਕਾਰਨ ਲੋਕਾਂ ਦਾ ਸੜਕ ਤੋਂ ਲੰਘਣਾ ਵੀ ਮੁਸ਼ਕਲ ਹੋ ਗਿਆ ਸੀ ਅਤੇ ਲੋਕ ਕੂੜੇ ਦੇ ਢੇਰਾਂ ਦੀ ਸ਼ਿਕਾਇਤ ਕਰਦੇ ਰਹੇ ਹਨ। ਨਗਰ ਨਿਗਮ ਅਧਿਕਾਰੀਆਂ ਨੇ ਵੀ ਦਾਅਵਾ ਕੀਤਾ ਹੈ ਕਿ ਇਹ ਸਟੈਟਿਕ ਕੰਪੈਕਟਰ ਸਾਰੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਗੇ।ਵਿਧਾਇਕ ਛੀਨਾ ਨੇ ਕਿਹਾ ਕਿ ਉਹ ਹਲਕੇ ਵਿੱਚ ਹੋਰ ਵੀ ਵੱਖ-ਵੱਖ ਥਾਵਾਂ ‘ਤੇ ਕੰਪੈਕਟਰ ਲਗਾਉਣਗੇ ਤਾਂ ਜੋ ਵੱਖ-ਵੱਖ ਥਾਵਾਂ ‘ਤੇ ਲੱਗੇ ਕੂੜੇ ਦੇ ਢੇਰਾਂ ਨੂੰ ਖਤਮ ਕੀਤਾ ਜਾ ਸਕੇ ਅਤੇ ਨਾਲ ਹੀ ਨਵੀਂ ਤਕਨੀਕ ਦੀ ਵਰਤੋਂ ਕਰਕੇ ਕੂੜਾ ਇਕੱਠਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਬੀਤੇ 30-35 ਸਾਲਾਂ ਤੋਂ ਇਲਾਕੇ ਦੇ ਲੋਕਾਂ ਦੀ ਇਹ ਮੰਗ ਲਟਕਦੀ ਆ ਰਹੀ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਇਸ ਨੂੰ ਅਣਗੋਲਿਆ ਕੀਤਾ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਪੂਰਨ ਵਿਕਾਸ ਦਾ ਵਾਅਦਾ ਕੀਤਾ ਸੀ, ਜਿਸ ਤਹਿਤ ਇਹ ਸਾਰੇ ਵਿਕਾਸ ਕਾਰਜ਼ ਨੇਪਰੇ ਚਾੜ੍ਹੇ ਜਾ ਰਹੇ ਹਨ।