ਚੋਣ ਕਮਿਸ਼ਨ ਵੱਲੋਂ ਐਲਾਨੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਲੜੀ ਤਹਿਤ ਨਗਰ ਕੌਂਸਲ ਤਲਵੰਡੀ ਸਾਬੋ ਦੇ 13 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ- ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰਨੇ ਸ਼ੁਰੂ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੀ ਹਲਕਾ ਤਲਵੰਡੀ ਸਾਬੋ ਚ’ ਹੋਰਨਾ ਪਾਰਟੀਆਂ ਦੀ ਤਰ੍ਹਾਂ ਕਾਫੀ ਸਰਗਰਮ ਹੈ। ਮਿਲੀ ਜਾਣਕਾਰੀ ਅਨੁਸਾਰ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਚੀਫ ਵਿੱਪ ਪ੍ਰੋਫੈਸਰ ਬਲਜਿੰਦਰ ਕੌਰ ਵੀ ਪਿਛਲੇ ਦਿਨਾਂ ਤੋਂ ਹਲਕੇ ‘ਚ ਕਾਫੀ ਸਰਗਰਮ ਦਿਖਾਈ ਦੇ ਰਹੇ ਹਨ। ਇਸ ਸਬੰਧੀ ਆਪ ਟੀਮ ਦੇ ਆਗੂਆਂ, ਵਰਕਰਾਂ ਅਤੇ ਵਲੰਟੀਅਰਾਂ ਨੇ ਆਪ ਦੇ ਉਮੀਦਵਾਰ ਜਿਤਾਉਣ ਲਈ ਚੋਣ ਸਰਗਰਮੀਆਂ ਵਧਾ ਦਿਤੀਆਂ ਹਨ। ਚੋਣ ਸਰਗਰਮੀਆਂ ਸਬੰਧੀ ਮਹਿਲਾ ਵਿੰਗ ਆਪ ਦੀ ਜ਼ਿਲ੍ਹਾ ਮੀਤ ਪ੍ਰਧਾਨ ਬੀਬੀ ਨਿਮਰਤ ਕੌਰ ਸਿੱਧੂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹਲਕਾ ਵਿਧਾਇਕਾ ਚੀਫ ਵਿਪ ਪ੍ਰੋਫੈਸਰ ਬਲਜਿੰਦਰ ਕੌਰ ਦੀ ਅਗਵਾਹੀ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਗਰ ਕੌਂਸਲ ਤਲਵੰਡੀ ਸਾਬੋ ਦੀਆਂ ਚੋਣਾਂ ‘ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।
Trending
- ਭਾਰਤ ਦੇ ਵਿਕਾਸ ਵਿੱਚ ਅਡਾਨੀ ਗਰੁੱਪ ਦੀ ਭੂਮਿਕਾ ਦੀ ਗੁਪਤਾ ਨੇ ਕੀਤੀ ਸ਼ਲਾਘਾ
- ਮੁੱਖ ਮੰਤਰੀ ਮਾਨ ਨੇ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਤਾਨਾਸ਼ਾਹੀ
- ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ
- ਨੌਜਵਾਨਾਂ ਦੇ ਸਰਵਪੱਖੀ ਵਿਕਾਸ ‘ਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ – ਸੰਜੀਵ ਅਰੋੜਾ
- ਜਿੰਨ੍ਹਾਂ ਅਭਾਗੀਆਂ ਕਰੂਬਲਾਂ ਦੇ ਹੱਥੋਂ ਛੁੱਟੀ ਬਾਬੁਲ ਦੀ ਉਂਗਲੀ
- ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ
- ਫੇਸਬੁੱਕ ਤੇ ਪੋਸਟ ਪਾ ਕੇ ਗੈਂਗਸਟਰ ਜੱਗਾ ਫੁੱਕੀਵਾਲ ਨੇ ਲਈ ਹਮਲੇ ਦੀ ਜਿੰਮੇਵਾਰੀ
- *ਨੌਜਵਾਨਾਂ ਦੇ ਸਰਵਪੱਖੀ ਵਿਕਾਸ ‘ਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ – ਸੰਜੀਵ ਅਰੋੜਾ


