ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (AFPI) ਫਾਰ ਗਰਲਜ਼, ਐਸ.ਏ.ਐਸ. ਨਗਰ (Mohali) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਨ੍ਹਾਂ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ।
ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਨੇ ਕੀਤਾ।ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿੱਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ।