ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਫਰਵਰੀ ਤੋਂ ਸ਼ੰਭੂ ਬਾਰਡਰ ‘ਤੇ ਬੈਠੇ ਹਨ। ਕਿਸਾਨ ਦੋ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ ਪਰ ਦੋਵੇਂ ਵਾਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ।
ਅੱਜ ਫਿਰ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ। ਕਿਸਾਨ ਮੋਰਚੇ ‘ਤੇ ਕਿਸਾਨਾਂ ਦੀ ਹਮਾਇਤ ਕਰਨ ਲਈ ਬਜਰੰਗ ਪੂਨੀਆ ਵੀ ਸ਼ੰਭੂ ਮੋਰਚੇ ‘ਤੇ ਪਹੁੰਚ ਗਏ ਹਨ।ਹਰਿਆਣਾ ਵਾਲੇ ਪਾਸੇ ਤੋਂ ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਜਾ ਰਹੇ ਹਨ। ਇਸ ਵਿੱਚ ਇੱਕ ਕਿਸਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ।ਹਰਿਆਣਾ ਪੁਲਿਸ ਕਿਸਾਨਾਂ ‘ਤੇ ਰੁਕ-ਰੁਕ ਕੇ ਪਾਣੀ ਦਾ ਛਿੜਕਾਅ ਕਰ ਰਹੀ ਹੈ।