ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀ.ਈ.ਓ) ਸ੍ਰੀ ਜਤਿੰਦਰ ਜੋਰਵਾਲ ਨੇ ਐਤਵਾਰ ਨੂੰ ਚੋਣ ਸਟਾਫ਼ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ।ਆਗਾਮੀ ਲੁਧਿਆਣਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਵੱਖ-ਵੱਖ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਦੇ ਨਾਲ ਪੋਲਿੰਗ ਪਾਰਟੀਆਂ ਲਈ ਪਹਿਲਾ ਸਿਖਲਾਈ ਸੈਸ਼ਨ ਲੁਧਿਆਣਾ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਆਯੋਜਿਤ ਕੀਤਾ ਗਿਆ।ਸ੍ਰੀ ਜਤਿੰਦਰ ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਚੋਣ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਮਹੱਤਵਪੂਰਨ ਭੂਮਿਕਾ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ।
ਸਿਖਲਾਈ ਦੌਰਾਨ ਪੋਲਿੰਗ ਪਾਰਟੀਆਂ ਨੂੰ ਪੂਰੀ ਚੋਣ ਪ੍ਰਕਿਰਿਆ, ਉਨ੍ਹਾਂ ਦੀਆਂ ਖਾਸ ਜ਼ਿੰਮੇਵਾਰੀਆਂ ਅਤੇ ਹੋਰ ਚੋਣ ਪ੍ਰਕਿਰਿਆਵਾਂ ਦੇ ਨਾਲ-ਨਾਲ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਨੂੰ ਕਿਵੇਂ ਸੰਭਾਲਣਾ ਹੈ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇੱਕ ਹੋਰ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਜਾਵੇਗਾ। ਜਿਸ ਵਿੱਚ ਚੋਣ ਡਿਊਟੀ ਲਈ ਤਾਇਨਾਤ ਸਾਰੇ ਸਟਾਫ਼ ਨੂੰ ਛੋਟਾਂ ਲੈਣ ਦੀ ਬਜਾਏ ਆਪਣੀਆਂ ਜ਼ਿੰਮੇਵਾਰੀਆਂ ‘ਤੇ ਧਿਆਨ ਕੇਂਦਰਿਤ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਅਤੇ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ 17 ਦਸੰਬਰ ਨੂੰ ਈ.ਵੀ.ਐਮ ਤਿਆਰੀ ਪ੍ਰਕਿਰਿਆ ਦਾ ਨਿਰੀਖਣ ਕਰਨ ਦੀ ਅਪੀਲ ਕੀਤੀ। ਇਸ ਪਹਿਲ ਦਾ ਉਦੇਸ਼ ਲੁਧਿਆਣਾ ਵਿੱਚ ਐਮ.ਸੀ ਚੋਣ ਪ੍ਰਕਿਰਿਆ ਦੀ ਇਮਾਨਦਾਰੀ ਨੂੰ ਬਰਕਰਾਰ ਰੱਖਣਾ ਹੈ।
ਈ.ਵੀ.ਐਮ 17 ਦਸੰਬਰ ਨੂੰ ਹੇਠ ਲਿਖੇ ਸਥਾਨਾਂ ‘ਤੇ ਤਿਆਰ ਕੀਤੀਆਂ ਜਾਣਗੀਆਂ :– ਸਰਕਾਰੀ ਕਾਲਜ ਫਾਰ ਗਰਲਜ਼, ਭਾਰਤ ਨਗਰ- ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ- ਖਾਲਸਾ ਕਾਲਜ ਫਾਰ ਵੂਮੈਨ, ਘੁਮਾਰ ਮੰਡੀ- ਐਸ.ਸੀ.ਡੀ ਕਾਲਜ- ਕੇ.ਵੀ.ਐਮ ਸਕੂਲ- ਐਸ.ਆਰ.ਐਸ ਪੌਲੀਟੈਕਨਿਕ ਕਾਲਜ, ਰਿਸ਼ੀ ਨਗਰ ਵਿਖੇ ਈ.ਵੀ.ਐਮ ਵੇਅਰਹਾਊਸ- ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਲੁਧਿਆਣਾ- ਗ੍ਰੀਨ ਲੈਂਡ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਲੁਧਿਆਣਾ (ਜੀ.ਟੀ ਰੋਡ, ਜਲੰਧਰ ਬਾਈਪਾਸ)- ਗੁਰੂ ਨਾਨਕ ਦੇਵ ਪੌਲੀਟੈਕਨਿਕ ਕਾਲਜ (ਜੀ.ਐਨ.ਈ ਕੈਂਪਸ), ਲੁਧਿਆਣਾ- ਐਸ. ਕੁਲਦੀਪ ਸਿੰਘ ਸੇਖੋਂ ਆਡੀਟੋਰੀਅਮ, ਜੀ.ਟੀ.ਬੀ ਨੈਸ਼ਨਲ ਕਾਲਜ, ਦਾਖਾ- ਐਸ.ਐਸ.ਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਛੀਵਾੜਾ- ਦਫਤਰ ਮਾਰਕੀਟ ਕਮੇਟੀ, ਦਾਣਾ ਮੰਡੀ, ਮਲੌਦ- ਏ.ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਐਮ ਕੇ ਰੋਡ, ਖੰਨਾ- ਬੀ.ਡੀ.ਪੀ.ਓ ਦਫਤਰ, ਸਮਰਾਲਾ