ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਮੁੱਖ ਮੰਤਰੀ ਨੇ ਰੋਹਿੰਗਿਆ ਨੂੰ ਦਿੱਲੀ ਵਿਚ ਵਸਾਉਣ ਦਾ ਮੁੱਦਾ ਉਠਾਇਆ। ਆਤਿਸ਼ੀ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਟਵੀਟ ‘ਤੇ ਵੀ ਸਵਾਲ ਉਠਾਏ ਹਨ। ਇਸ ਤੋਂ ਪਹਿਲਾਂ ਬੀਤੇ ਦਿਨ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੱਤਰ ਲਿਖਿਆ ਸੀ।ਸੀਐਮ ਆਤਿਸ਼ੀ ਨੇ ਲਿਖਿਆ ਕਿ ਕੇਂਦਰ ਸਰਕਾਰ ਨੇ ਰੋਹਿੰਗਿਆ ਨੂੰ ਦਿੱਲੀ ਵਿਚ ਵਸਾਇਆ ਹੈ।
ਕੇਂਦਰ ਸਰਕਾਰ ਰੋਹਿੰਗੀਆਂ ਨੂੰ ਦਿੱਲੀ ਦੇ ਲੋਕਾਂ ਦੇ ਹੱਕ ਖੋਹ ਕੇ ਦੇ ਰਹੀ ਹੈ। ਕੇਂਦਰੀ ਮੰਤਰੀ ਹਰਦੀਪ ਪੁਰੀ ਨੇ 2022 ਵਿਚ ਮੰਨਿਆ ਕਿ ਰੋਹਿੰਗਿਆ ਨੂੰ ਕੇਂਦਰ ਸਰਕਾਰ ਨੇ ਵਸਾਇਆ ਸੀ। ਕੀ ਕੇਂਦਰ ਸਰਕਾਰ ਭਾਰਤ-ਬੰਗਲਾਦੇਸ਼ ਸਰਹੱਦ ਦੀ ਰਾਖੀ ਕਰਨ ਵਿਚ ਅਸਫ਼ਲ ਰਹੀ ਹੈ?ਦੂਜੇ ਪਾਸੇ ਸਨਿਚਰਵਾਰ ਨੂੰ ਸਾਬਕਾ ਸੀਐਮ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਸੀ।
ਕੇਜਰੀਵਾਲ ਨੇ ਕਾਨੂੰਨ ਵਿਵਸਥਾ ‘ਤੇ ਚਰਚਾ ਕਰਨ ਲਈ ਅਮਿਤ ਸ਼ਾਹ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਪੱਤਰ ਵਿਚ ਕੇਜਰੀਵਾਲ ਨੇ ਦਿੱਲੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਸੀ।ਅਰਵਿੰਦ ਕੇਜਰੀਵਾਲ ਨੇ ਪੱਤਰ ਵਿਚ ਲਿਖਿਆ ਸੀ ਕਿ ਦਿੱਲੀ ਦੀ ਕਾਨੂੰਨ ਵਿਵਸਥਾ ਕੇਂਦਰ ਸਰਕਾਰ ਦੇ ਅਧੀਨ ਹੈ। ਦਿੱਲੀ ਹੁਣ ਅਪਰਾਧਾਂ ਦੀ ਰਾਜਧਾਨੀ ਵਜੋਂ ਜਾਣੀ ਜਾਂਦੀ ਹੈ। ਭਾਰਤ ਦੇ 19 ਮਹਾਨਗਰਾਂ ਵਿਚੋਂ, ਦਿੱਲੀ ਔਰਤਾਂ ਵਿਰੁਧ ਅਪਰਾਧਾਂ ਦੇ ਨਾਲ-ਨਾਲ ਕਤਲ ਦੇ ਮਾਮਲਿਆਂ ਵਿਚ ਵੀ ਪਹਿਲੇ ਨੰਬਰ ‘ਤੇ ਹੈ।ਕੇਜਰੀਵਾਲ ਨੇ ਲਿਖਿਆ ਕਿ ਦਿੱਲੀ ਵਿਚ ਜਬਰਦਸਤੀ ਗਰੋਹ ਸਰਗਰਮ ਹੋ ਗਏ ਹਨ।
ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਨਸ਼ਿਆਂ ਨਾਲ ਸਬੰਧਤ ਅਪਰਾਧਾਂ ਵਿਚ 350 ਫ਼ੀ ਸਦੀ ਵਾਧਾ ਹੋਇਆ ਹੈ। ਮੈਂ ਦਿੱਲੀ ਭਰ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ। ਦਿੱਲੀ ਹੁਣ ਦੇਸ਼-ਵਿਦੇਸ਼ ਵਿਚ ਅਪਰਾਧ ਦੀ ਰਾਜਧਾਨੀ ਵਜੋਂ ਜਾਣੀ ਜਾਂਦੀ ਹੈ।


